ਪੰਜਾਬ ਰੋਪੜ ’ਚ ਸਫਾਈ ਕਾਮਿਆਂ ਦਾ ਸਰਕਾਰ ਖਿਲਾਫ਼ ਪ੍ਰਦਰਸ਼ਨ/ ਮੰਨੀਆਂ ਮੰਗਾਂ ਅਣਗੋਲਣ ਦੇ ਲਾਏ ਇਲਜ਼ਾਮ/ ਲਟਕਦੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ By admin - July 18, 2026 0 2 Facebook Twitter Pinterest WhatsApp ਰੋਪੜ ਵਿਖੇ ਇਕੱਤਰ ਹੋਏ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਕਾਮਿਆਂ ਦਾ ਇਲਜ਼ਾਮ ਸੀ ਸਰਕਾਰ ਉਨ੍ਹਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਮੁਲਾਜਮ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਮੀਟਿੰਗਾਂ ਦੌਰਾਨ ਮੰਗਾਂ ਤੇ ਸਹਿਮਤੀ ਦਿੱਤੀ ਸੀ ਪਰ ਹੁਣ ਮੰਗਾਂ ਲਾਗੂ ਕਰਨ ਤੋਂ ਪਾਸਾ ਵੱਟ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਮੰਗਾਂ ਮੰਨਣ ਦੀ ਥਾਂ ਹੱਕ ਮੰਗਦੇ ਕਾਮਿਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਸਫਾਈ ਕਾਮਿਆਂ ਨੇ ਸਰਕਾਰ ਤੋਂ ਲਟਕਦੀਆਂ ਮੰਗਾਂ ਛੇਤੀ ਲਾਗੂ ਕਰਨ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੂਰੇ ਜ਼ਿਲ੍ਹੇ ਦੀਆਂ ਕਮੇਟੀਆਂ ਇਸ ਸੰਘਰਸ਼ ਵਿੱਚ ਸ਼ਾਮਲ ਹੋਈਆਂ ਹਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕਰ ਰਹੀ ਹੈ ਅਤੇ ਸੰਘਰਸ਼ ਕਰਨ ਵਾਲੇ ਮੁਲਾਜ਼ਮਾਂ ’ਤੇ ਸਖ਼ਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਮਿਹਨਤਕਸ਼ ਲੋਕ ਹਨ ਅਤੇ ਆਪਣੀ ਮਿਹਨਤ ਦਾ ਹੱਕ ਮੰਗ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਨਾਲ ਹੋਈਆਂ ਸਹਿਮਤੀਆਂ ਨੂੰ ਤੁਰੰਤ ਲਾਗੂ ਕਰਕੇ ਸਾਰੀਆਂ ਲਟਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਸ਼ਹਿਰ ਦੇ ਲੋਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਇਸ ਲਈ ਸਰਕਾਰ ਦੀ ਅਣਗਹਿਲੀ ਜ਼ਿੰਮੇਵਾਰ ਹੈ। ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਉਨ੍ਹਾਂ ਦੇ ਸੰਘਰਸ਼ ਦਾ ਸਮਰਥਨ ਕਰਨ, ਤਾਂ ਜੋ ਸਰਕਾਰ ਨੂੰ ਇਹ ਅਹਿਸਾਸ ਹੋਵੇ ਕਿ ਲੋਕ ਵੀ ਕਰਮਚਾਰੀਆਂ ਦੇ ਨਾਲ ਖੜ੍ਹੇ ਹਨ।