ਪੰਜਾਬ ਗੁਰਦਾਸਪੁਰ ਪੁਲਿਸ ਦਾ ਨਸ਼ਿਆਂ ਖਿਲਾਫ ਐਕਸ਼ਨ/ ਧਾਰੀਵਾਲ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਬਰਾਮਦ/ ਦੋ ਵੱਖ ਵੱਖ ਮਾਮਲਿਆਂ ’ਚ ਦੋ ਨੂੰ ਕੀਤਾ ਗ੍ਰਿਫਤਾਰ By admin - July 18, 2026 0 3 Facebook Twitter Pinterest WhatsApp ਗੁਰਦਾਸਪੁਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਤਹਿਤ ਕਾਰਵਾਈ ਕਰਦਿਆਂ ਥਾਣਾ ਧਾਰੀਵਾਲ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 268 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਦੀ ਜਾਣਕਾਰੀ ਦਿੰਦਿਆਂ ਡੀਐਸਪੀ ਕੁਲਵੰਤ ਸਿੰਘ ਮਾਨ ਨੇ ਕਿਹਾ ਕਿ ਦਿਲਬਾਗ ਸਿੰਘ ਲੱਕੀ ਪਿੰਡ ਪੂਰੋਵਾਲ ਜੱਟਾਂ ਦੇ ਨੂੰ 268 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਜਿਸ ਦੇ ਤਹਿਤ ਇੱਕ ਹੋਰ ਨੌਜਵਾਨ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਜਿਨਾਂ ਦੇ ਖਿਲਾਫ ਮਾਮਲਾ ਦੇ ਵਿੱਚ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਅਪਰੇਸ਼ਨ ਪਰਹਾਰ ਤਿੰਨ ਤਹਿਤ 150 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਹਨ ਅਤੇ 180 ਦੇ ਕਰੀਬ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।