ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਆਮ ਆਦਮੀ ਪਾਰਟੀ ਨੂੰ ਹੁਲਾਰਾ/ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਪ ’ਚ ਸ਼ਾਮਲ/ ਵਿਧਾਇਕ ਲਖਬੀਰ ਸਿੰਘ ਰਾਏ ਵੀ ਰਹੇ ਮੌਜੂਦ By admin - July 18, 2026 0 3 Facebook Twitter Pinterest WhatsApp ਫਤਿਹਗੜ੍ਹ ਸਾਹਿਬ ਦੀ ਸਿਆਸਤ ਵਿੱਚ ਉਸ ਵੇਲੇ ਇੱਕ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਸਾਲ 2007 ਵਿੱਚ ਫਤਿਹਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਤੋਂ ਆਜਾਦ ਚੋਣ ਲੜ ਚੁੱਕੇ ਅਤੇ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਚੀਮਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਮੌਜੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਵਿਧਾਇਕ ਲਖਬੀਰ ਸਿੰਘ ਰਾਏ ਨੇ ਅਮਰਜੀਤ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਅਮਰਜੀਤ ਸਿੰਘ ਚੀਮਾ ਵਰਗੀਆਂ ਸੂਝਵਾਨ ਅਤੇ ਇਲਾਕੇ ਵਿੱਚ ਚੰਗਾ ਪ੍ਰਭਾਵ ਰੱਖਣ ਵਾਲੀਆਂ ਸ਼ਖਸੀਅਤਾਂ ਦੇ ਪਾਰਟੀ ਵਿੱਚ ਆਉਣ ਨਾਲ ‘ਆਪ’ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ। ਦੂਜੇ ਪਾਸੇ, ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਅਮਰਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹੋ ਕੇ ਇਸ ਸਿਆਸੀ ਪਰਿਵਾਰ ਦਾ ਹਿੱਸਾ ਬਣੇ ਹਨ। ਚੀਮਾ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਹੁਣ ਉਹ ਅਤੇ ਉਨ੍ਹਾਂ ਦੇ ਸਾਥੀ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਉਹ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰ ਦੇਣਗੇ।