ਪੰਜਾਬ ਆਮ ਆਦਮੀ ਪਾਰਟੀ ਦਾ ਭਾਜਪਾ ’ਤੇ ਸ਼ਬਦੀ ਹਮਲਾ/ ਪ੍ਰਧਾਨ ਮੰਤਰੀ ਦੀ ਫੇਰੀ ਦੇ ਹਵਾਲੇ ਨਾਲ ਚੁੱਕੇ ਸਵਾਲ/ ਡਬਲ ਇੰਜਨ ਸਰਕਾਰ ਬਣਾਉਣ ਨੂੰ ਲੈ ਕੇ ਕੱਸਿਆ ਤੰਜ਼ By admin - July 18, 2026 0 2 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰਾ ਬਲਤੇਜ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪ੍ਰਧਾਨ ਮੰਤਰੀ ਦੇ ਭਾਸ਼ਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਅੰਦਰ ਡਬਲ ਇੰਜਨ ਦੀ ਸਰਕਾਰ ਬਣਾਉਣ ਲਈ ਕਹਿ ਰਹੇ ਨੇ ਪਰ ਇਨ੍ਹਾਂ ਦੀ 2007 ਤੋਂ 2017 ਤਕ ਬਣੀ ਡਬਲ ਇੰਜਨ ਸਰਕਾਰ ਨੇ ਪੰਜਾਬ ਅੰਦਰ ਗੈਂਗਸਟਰਵਾਦ ਦੇ ਨਸ਼ੇ ਲਿਆਂਦੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 750 ਕਿਸਾਨਾਂ ਦੀ ਮੌਤ ਬਾਰੇ ਕੁੱਝ ਨਹੀਂ ਬੋਲਿਆ ਅਤੇ ਐਮਐਸਪੀ ਬਾਰੇ ਵੀ ਕੀ ਜਵਾਬ ਨਹੀਂ ਦਿੱਤਾ। ਇਸ ਤੋਂ ਇਲਾਵਾ ਕਰਤਾਰਪੁਰ ਲਾਘਾ ਖੋਲ੍ਹਣ ਅਤੇ ਪੰਜਾਬ ਦੇ ਫੰਡ ਰੋਕੇ ਜਾਣ ਬਾਰੇ ਵੀ ਪ੍ਰਧਾਨ ਮੰਤਰੀ ਚੁੱਪ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀਂਆਂ ਸਿਆਸੀ ਚਾਲਾਂ ਤੋਂ ਭਲੀਭਾਤ ਜਾਣੂ ਹਨ, ਇਸ ਲਈ ਲੋਕ ਇਨ੍ਹਾਂ ਦੀਆਂ ਅਜਿਹੀਆਂ ਗੱਲਾਂ ਵਿਚ ਨਹੀਂ ਆਉਣਗੇ।