ਬੀਜੇਪੀ ’ਤੇ ਵਰ੍ਹੇ ਵਿਧਾਇਕ ਧਾਲੀਵਾਲ/ ਪੰਜਾਬ ਫੇਰੀ ਫਲਾਪ ਰਹਿਣ ਦਾ ਦਾਅਵਾ/ ਕਿਹਾ, ਸਿਆਸੀ ਭਾਸ਼ਣਾਂ ਤੱਕ ਸੀਮਤ ਰਿਹਾ ਦੌਰਾ

0
3

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨੂੰ ਲੈ ਕੇ ਆਪ ਵਿਧਾਇਕ ਦੇ ਮੁੱਖ ਬੁਲਾਰਾ ਕੁਲਦੀਪ ਧਾਲੀਵਾਲ ਨੇ ਭਾਜਪਾ ਨੂੰ ਨਿਸ਼ਾਨੇ ਉਤੇ ਲਿਆ ਹੈ। ਪ੍ਰਧਾਨ ਮੰਤਰੀ ਦੀ ਫੇਰੀ ਨੂੰ ਫਲਾਪ ਸ਼ੋਅ ਦਸਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਨੂੰ ਕੋਈ ਨਵਾਂ ਪ੍ਰੋਜੈਕਟ ਜਾਂ ਆਰਥਿਕ ਪੈਕੇਜ ਨਹੀਂ ਦੇ ਕੇ ਗਏ ਅਤੇ ਪ੍ਰਧਾਨ ਮੰਤਰੀ ਦੀ ਇਹ ਫੇਰੀ ਸਿਰਫ ਸਿਆਸੀ ਭਾਸ਼ਣਾਂ ਤਕ ਹੀ ਸੀਮਤ ਰਹੀ ਹੈ। ਨਸ਼ਿਆਂ ਦੇ ਮੁੱਦੇ ਤੇ ਕੇਂਦਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ 532 ਕਿਲੋਮੀਟਰ ਲੰਬੀ ਸਰਹੱਦ ‘ਤੇ ਐਂਟੀ-ਡ੍ਰੋਨ ਸਿਸਟਮ ਲਗਾਉਣ ਦੀ ਮੰਗ ਕਰ ਰਹੀ ਹੈ, ਪਰ ਕੇਂਦਰ ਵੱਲੋਂ ਲੋੜੀਂਦੀ ਮਦਦ ਨਹੀਂ ਦਿੱਤੀ ਜਾ ਰਹੀ, ਜਿਸ ਤੋਂ ਕੇਂਦਰ ਸਰਕਾਰ ਦੀ ਮਨਸ਼ਾ ਸਾਫ ਹੋ ਜਾਂਦੀ ਹੈ।
ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਵੱਲੋਂ ਕੀਤੇ ਗਏ ਐਲਾਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਐਲਾਨੀ ਗਈ ਵਿੱਤੀ ਮਦਦ ਅਜੇ ਤੱਕ ਪੰਜਾਬ ਨੂੰ ਪ੍ਰਾਪਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਪੰਜਾਬ ਸਰਕਾਰ ਨੇ ਆਪਣੇ ਸਰੋਤਾਂ ਨਾਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਆਮ ਆਦਮੀ ਪਾਰਟੀ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ ਜੋ ਸਰਾਸਾਰ ਗਲਤ ਹਨ ਜਦਕਿ ਸੱਚਾਈ ਇਹ ਹੈ ਕਿ ਇਨ੍ਹਾਂ ਨੇ ਰਾਮ ਮੰਦਰ ਦੇ ਚੜ੍ਹਾਵੇ ਵਿਚ ਭ੍ਰਿਸ਼ਟਾਚਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਭਗਵਾਨ ਦੇ ਘਰ ਨੂੰ ਵੀ ਨਹੀਂ ਬਖਸਦੇ, ਉਹ ਦੇਸ਼ ਦਾ ਭਲਾ ਕਿਵੇਂ ਕਰ ਸਕਦੇ ਹਨ।

LEAVE A REPLY

Please enter your comment!
Please enter your name here