ਮੋਗਾ ’ਚ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ/ ਬਹੋਨਾ ਰੋਡ ’ਤੇ ਪਲਾਟ ’ਚ ਪਈ ਮਿਲੀ ਲਾਸ਼/ ਲਾਸ਼ ਕੋਲੋਂ ਹਰੇ ਰੰਗ ਦਾ ਟਿਫਨ ਬਰਾਮਦ

0
3

ਮੋਗਾ ਦੇ ਬਹੋਨਾ ਰੋਡ ‘ਤੇ ਬੀਤੀ ਰਾਤ ਨੂੰ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇੱਕ ਖਾਲੀ ਪਲਾਟ ਵਿੱਚੋਂ ਇੱਕ ਨੌਜਵਾਨ ਦੀ ਸੜੀ-ਗਲੀ ਹਾਲਤ ਵਿੱਚ ਲਾਸ਼ ਬਰਾਮਦ ਹੋਈ। ਲਾਸ਼ ਕਾਫ਼ੀ ਸਮੇਂ ਤੋਂ ਪਈ ਹੋਣ ਕਾਰਨ ਕਾਫੀ ਖਰਾਬ ਹਾਲਤ ਵਿਚ ਸੀ। ਮੌਕੇ ਤੇ ਪਹੁੰਚੀ ਸਮਾਜ ਸੇਵੀ ਸੰਸਥਾ ਨੇ ਪੁਲਿਸ ਦੀ ਮਦਦ ਨਾਲ ਲਾਸ਼ ਨੂੰ ਚੁੱਕ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਸਮਾਜ ਸੇਵੀ ਸਾਸਥਾ ਮੈਂਬਰਾਂ ਮੁਤਾਬਕ ਮ੍ਰਿਤਕ ਦੇ ਕੈਪਰੀ ਤੇ ਟੀ-ਸ਼ਰਟ ਪਾਈ ਹੋਈ ਸੀ ਅਤੇ ਉਸ ਕੋਲੋਂ ਇਕ ਹਰੇ ਰੰਗ ਦਾ ਟਿਫਨ ਮਿਲਿਆ ਹੈ। ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵਾ ਸੋਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਮ੍ਰਿਤਕ ਨੇ ਕੈਪਰੀ ਅਤੇ ਟੀ-ਸ਼ਰਟ ਪਹਿਨੀ ਹੋਈ ਸੀ ਅਤੇ ਉਸ ਦੇ ਹੱਥ ਵਿੱਚ ਇੱਕ ਟਿਫ਼ਿਨ ਵੀ ਮਿਲਿਆ ਹੈ। ਲਾਸ਼ ਦੀ ਹਾਲਤ ਬਹੁਤ ਖ਼ਰਾਬ ਹੋਣ ਕਾਰਨ ਮੌਕੇ ‘ਤੇ ਹੀ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਕਈ ਦਿਨਾਂ ਤੋਂ ਉੱਥੇ ਪਈ ਹੋ ਸਕਦੀ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੋਸਟਮਾਰਟਮ ਰਿਪੋਰਟ ਅਤੇ ਪਛਾਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

LEAVE A REPLY

Please enter your comment!
Please enter your name here