ਪੰਜਾਬ ਫਲੌਰ ਦੇ ਪਿੰਡ ਮਾਹੋ ਸਾਹਿਬ ’ਚ ਨੌਜਵਾਨ ਦੀ ਮੌਤ/ ਪਰਿਵਾਰ ਨੇ ਨਸ਼ੇ ਕਾਰਨ ਮੌਤ ਦਾ ਪ੍ਰਗਟਾਇਆ ਸ਼ੱਕ/ ਪੁਲਿਸ ਨੇ 4 ਜਣਿਆਂ ਖਿਲਾਫ ਦਰਜ ਕੀਤਾ ਕੇਸ By admin - July 20, 2026 0 3 Facebook Twitter Pinterest WhatsApp ਜਲੰਧਰ ਅਧੀਨ ਆਉਂਦੇ ਫਿਲੌਰ ਦੇ ਪਿੰਡ ਮਾਹੋ ਸਾਹਿਬ ਵਿਖੇ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਹਰਵਿੰਦਰ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਨਸ਼ੇ ਕਾਰਨ ਮੌਤ ਹੋਣ ਦੀ ਸ਼ੰਕਾ ਜਾਹਰ ਕੀਤੀ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਉਤੇ 4 ਲੋਕਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਭੈਣ ਪੂਜਾ ਦੇ ਦੱਸਣ ਮੁਤਾਬਕ 3-4 ਜਣਿਆਂ ਨੇ ਉਸ ਨੂੰ ਫੋਨ ਕਰ ਕੇ ਬੁਲਾਇਆ ਸੀ। ਬਾਅਦ ਵਿਚ ਉਸ ਦੀ ਲਾਸ਼ ਸਕੂਲ ਦੇ ਮੈਦਾਨ ਵਿਚ ਪਈ ਮਿਲੀ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਕਾਂਗਰਸੀ ਆਗੂ ਰਜਿੰਦਰ ਸੰਧੂ ਨੇ ਦੱਸਿਆ ਕਿ ਹਰਵਿੰਦਰ ਕੁਮਾਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਮਾੜੀ ਸੰਗਤ ਵਿੱਚ ਫਸੇ ਚਾਰ ਲੋਕ ਹਰਵਿੰਦਰ ਨੂੰ ਆਪਣੇ ਨਾਲ ਲੈ ਗਏ ਸਨ। ਮ੍ਰਿਤਕ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ, ਜਿਸ ਨਾਲ ਸ਼ੱਕ ਪੈਦਾ ਹੋ ਰਿਹਾ ਸੀ ਕਿ ਉਸਨੂੰ ਕੋਈ ਨਸ਼ੀਲਾ ਪਦਾਰਥ ਜਾਂ ਜ਼ਹਿਰੀਲਾ ਪਦਾਰਥ ਦਿੱਤਾ ਗਿਆ ਹੋ ਸਕਦਾ ਹੈ। ਹਾਲਾਂਕਿ, ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਬਿਲਗਾ ਥਾਣੇ ਤੋਂ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਦਿਲਬਾਗ ਸਿੰਘ ਨੇ ਕਿਹਾ ਕਿ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਚਾਰ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਦੀ ਮੌਤ ਕਿਸ ਤਰ੍ਹਾਂ ਹੋਈ ਇਹ ਜਾਂਚ ਦਾ ਵਿਸ਼ਾ ਹੈ। ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।