ਨੰਗਲ ਤੋਂ ਸ਼ਰਧਾਲੂਆਂ ਦੀ ਬੱਸ ਅੰਮ੍ਰਿਤਸਰ ਲਈ ਰਵਾਨਾ/ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕਰਨਗੇ ਯਾਤਰਾ/ ਧਾਰਮਿਕ ਸਥਾਨਾਂ ਤੇ ਵਾਹਗਾ ਸਰਹੱਦ ਜਾਵੇਗੀ ਬੱਸ

0
3

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨੰਗਲ ਤੋਂ 45 ਸ਼ਰਧਾਲੂਆਂ ਨੂੰ ਲੈ ਕੇ ਇੱਕ ਬੱਸ ਅੰਮ੍ਰਿਤਸਰ ਲਈ ਰਵਾਨਾ ਹੋਈ। ਸ਼ਰਧਾਲੂਆਂ ਦਾ ਇਹ ਸਮੂਹ ਨੰਗਲ ਦੇ ਵਾਰਡ ਨੰਬਰ 1 ਤੋਂ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਸ੍ਰੀ ਰਾਮ ਅਸਥਾਨ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਵਾਹਗਾ ਸਰਹੱਦ ਦੇ ਦਰਸ਼ਨ ਕਰਨ ਲਈ ਰਵਾਨਾ ਹੋਇਆ। ਪ੍ਰਸ਼ਾਸਨ ਵੱਲੋਂ ਤਿੰਨ ਦਿਨਾਂ ਯਾਤਰਾ ‘ਤੇ ਸਾਰੇ ਸ਼ਰਧਾਲੂਆਂ ਲਈ ਮੁਫਤ ਰਿਹਾਇਸ਼ ਅਤੇ ਭੋਜਨ ਦੇ ਪ੍ਰਬੰਧ ਕੀਤੇ ਗਏ ਹਨ।
ਪੰਜਾਬ ਦੇ ਸਿੱਖਿਆ ਮੰਤਰੀ ਐਡਵੋਕੇਟ ਹਰਜੋਤ ਸਿੰਘ ਦੀ ਮਾਤਾ ਬਲਵਿੰਦਰ ਕੌਰ, ਸ੍ਰੀ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ, ਪੰਜਾਬ ਦੇ ਚੇਅਰਮੈਨ ਅਤੇ ਰੂਪਨਗਰ ਜ਼ਿਲ੍ਹਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਡਾ. ਸੰਜੀਵ ਗੌਤਮ ਅਤੇ ਪੰਜਾਬ ਬ੍ਰਾਹਮਣ ਬੋਰਡ, ਪੰਜਾਬ ਦੇ ਮੈਂਬਰ ਸੁਮਿਤ ਅਗ੍ਰਿਸੰਡਲ ਲਗਭਗ 45 ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਇਸ ਬੱਸ ਨੂੰ ਹਰੀ ਝੰਡੀ ਦਿਖਾਉਣ ਲਈ ਮੌਜੂਦ ਸਨ।

LEAVE A REPLY

Please enter your comment!
Please enter your name here