ਪਟਿਆਲਾ ਡੀਸੀ ਵੱਲੋਂ ਸੇਵਾ ਕੇਂਦਰ ਦਾ ਨਿਰੀਖਣ/ ਕੰਮ ਕਰਵਾਉਣ ਆਏ ਲੋਕਾਂ ਨੇ ਕੀਤੀ ਗੱਲਬਾਤ/ ਦਿੱਤੀਆਂ ਰਹੀਆਂ ਸੇਵਾਵਾਂ ਦਾ ਲਿਆ ਜਾਇਜ਼ਾ

0
2

 

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸ਼ਹਿਰ ਦੇ ਸੇਵਾ ਕੇਂਦਰ ਅਤੇ ਸਬ ਰਜਿਸਟਰਾਰ ਦਫਤਰ ਦਾ ਅਚਾਨਕ ਦੌਰਾ ਕੀਤਾ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਈਜ਼ੀ ਰਜਿਸਟਰੀ ਰਾਹੀਂ ਆਪਣੀਆਂ ਰਜਿਸਟਰੀਆਂ ਲਿਖਵਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਤਹਿਤ 1076 ਨੰਬਰ ਡਾਇਲ ਕਰ ਕੇ ਸਰਕਾਰੀ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਮੁਲਾਜਮਾਂ ਨੂੰ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਤੋਂ ਨਿਪਰੇ ਚਾੜਣ ਦੀਆਂ ਹਦਾਇਤਾ ਦਿੱਤੀਆਂ ਅਤੇ ਢਿੱਲਮੱਠ ਵਰਤਣ ਤੇ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ।

LEAVE A REPLY

Please enter your comment!
Please enter your name here