ਪੰਜਾਬ ਮੋਗਾ ਦੇ ਕਸਬਾ ਕੋਟ ਈਸੇ ਖਾਂ ’ਚ ਭਿਆਨਕ ਹਾਦਸਾ/ ਤੇਜ਼ ਰਫਤਾਰ ਟਰੱਕ ਨੇ ਦਰੜੀ ਐਕਟਿਵਾ ਸਵਾਰ, ਮੌਤ/ ਪਰਿਵਾਰ ਨੇ ਮੰਗਿਆ ਇਨਸਾਫ਼, ਪੁਲਿਸ ਕਰ ਰਹੀ ਜਾਂਚ By admin - July 22, 2026 0 2 Facebook Twitter Pinterest WhatsApp ਮੋਗਾ ਦੇ ਕਸਬਾ ਕੋਟ ਈਸੇ ਖਾਂ ਦੇ ਮੇਨ ਚੌਂਕ ਵਿੱਚ ਬੀਤੀ ਸ਼ਾਮ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਸਵਾਰ ਮਹਿਲਾ ਨੂੰ ਦਰੜ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਏ। ਮ੍ਰਿਤਕਾ ਦੀ ਪਛਾਣ 27 ਸਾਲਾ ਜਸਪ੍ਰੀਤ ਕੌਰ ਵਾਸੀ ਪਿੰਡ ਗਲੋਟੀ ਵਜੋਂ ਹੋਈ ਹੈ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ, ਜਿਸ ਵਿਚ ਬੇਕਾਬੂ ਟਰੱਕ ਲੜਕੀ ਨੂੰ ਦਰੜਣ ਤੋਂ ਬਾਅਦ ਡਿਵਾਈਡਰ ਉਤੇ ਚੜ੍ਹਦਾ ਦਿਖਾਈ ਦੇ ਰਿਹਾ ਹੈ। ਪ੍ਰਤੱਖਦਰਸੀਆਂ ਮੁਤਾਬਕ ਹਾਦਸਾ ਟਰੱਕ ਚਾਲਕ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਮ੍ਰਿਤਕਾ ਦੇ ਪਰਿਵਾਰ ਨੇ ਲਾਸ਼ ਸੜਕ ਤੇ ਰੱਖ ਕੇ ਇਨਸਾਫ ਮੰਗਿਆ। ਪੁਲਿਸ ਨੇ ਟਰੱਕ ਚਾਲਕ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸਥਾਨਕ ਲੋਕਾਂ ਨੇ ਉਸ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਫਰਾਰ ਹੋਣ ਵਿੱਚ ਕਾਮਯਾਬ ਰਿਹਾ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਮ੍ਰਿਤਕਾ ਦੀ ਲਾਸ਼ ਮੇਨ ਚੌਂਕ ਵਿੱਚ ਰੱਖ ਕੇ ਧਰਨਾ ਲਗਾ ਦਿੱਤਾ ਅਤੇ ਦੋਸ਼ੀ ਡਰਾਈਵਰ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਧਰਮਕੋਟ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਨਸਾਫ ਦੀ ਮੰਗ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਧਰਨਾ ਕਰੀਬ ਰਾਤ 10 ਵਜੇ ਤੱਕ ਜਾਰੀ ਰਿਹਾ। ਇਸ ਦੌਰਾਨ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਟਰੱਕ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਧਰਨਾ ਸਮਾਪਤ ਕਰਦਿਆਂ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਣ ‘ਤੇ ਸਹਿਮਤੀ ਦਿੱਤੀ। ਥਾਣਾ ਮੁਖੀ ਸੁਨੀਤਾ ਰਾਣੀ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਦੋਸ਼ੀ ਟਰੱਕ ਚਾਲਕ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।