ਪੰਜਾਬ ਮੰਡੀ ਗੋਬਿੰਦਗੜ੍ਹ ’ਚ ਕੁੱਟਮਾਰ ਮਾਮਲੇ ’ਚ ਪੁਲਿਸ ਦੀ ਐਂਟਰੀ/ ਕਾਨੂੰਨ ਹੱਥ ’ਚ ਲੈਣ ਵਾਲਿਆਂ ਨੂੰ ਚਿਤਾਵਨੀ/ ਨਸ਼ਿਆਂ ਬਾਰੇ ਜਾਣਕਾਰੀ ਪੁਲਿਸ ਨੂੰ ਦੇਣ ਦੀ ਹਦਾਇਤ By admin - July 23, 2026 0 2 Facebook Twitter Pinterest WhatsApp ਫਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਵਿਖੇ ਨੌਜਵਾਨਾਂ ਵੱਲੋਂ ਨਸ਼ੇ ਦੀ ਖਰੀਦੋ-ਫਰੋਖਤ ਦੇ ਇਲਜਾਮ ਹੇਠਾਂ ਕੁੱਝ ਲੋਕਾਂ ਨਾਲ ਕੀਤੀ ਕੁੱਟਮਾਰ ਦਾ ਮਾਮਲਾ ਗਰਮਾ ਗਿਆ ਹੈ। ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਵੱਲੋਂ ਕਾਨੂੰਨ ਹੱਥ ਵਿਚ ਲੈਣ ਨੂੰ ਲੈ ਕੇ ਕੀਤੂ-ਪ੍ਰੰਤੂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਥਾਨਕ ਪੁਲਿਸ ਨੇ ਮਾਮਲੇ ਵਿਚ ਦਖਲ ਦਿੰਦਿਆਂ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਨੂੰ ਚਿਤਾਵਨੀ ਦਿੱਤੀ ਹੈ। ਥਾਣਾ ਮੰਡੀ ਮੁਖੀ ਸੰਦੀਪ ਸਿੰਘ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਕਿਸੇ ਕੋਲ ਨਸ਼ਾ ਵੇਚਣ ਜਾਂ ਖਰੀਦਣ ਬਾਰੇ ਕੋਈ ਵੀ ਜਾਣਕਾਰੀ ਹੈ, ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਪੁਲਿਸ ਪ੍ਰਸ਼ਾਸਨ ‘ਤੇ ਭਰੋਸਾ ਰੱਖਣ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਮੰਡੀ ਗੋਬਿੰਦਗੜ੍ਹ ਦੇ ਬੱਸ ਸਟੈਂਡ ਨਜ਼ਦੀਕ ਕੁੱਝ ਨੌਜਵਾਨਾਂ ਵੱਲੋਂ ਨਸ਼ਾ ਖਰੀਦਣ ਆਉਣ ਵਾਲੇ ਵਿਅਕਤੀਆਂ ਦੀ ਕੁੱਟਮਾਰ ਕੀਤੀ ਗਈ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ। ਵੀਡੀਓ ਵਿੱਚ ਨੌਜਵਾਨ ਇਹ ਦਾਅਵਾ ਕਰ ਰਹੇ ਹਨ ਕਿ ਇਲਾਕੇ ਵਿੱਚ ਨਸ਼ੇ ਦੇ ਵਧ ਰਹੇ ਕੋੜ੍ਹ ਨੂੰ ਖ਼ਤਮ ਕਰਨ ਲਈ ਉਹਨਾਂ ਨੇ ਖ਼ੁਦ ਟੀਮ ਬਣਾ ਕੇ ਨਿਗਰਾਨੀ ਸ਼ੁਰੂ ਕੀਤੀ ਹੈ। ਕੁੱਟਮਾਰ ਕਰਨ ਵਾਲੇ ਨੌਜਵਾਨਾਂ ਦਾ ਕਹਿਣਾ ਹੈ ਕਿ ਪਿਛਲੇ 20 ਦਿਨਾਂ ਵਿੱਚ ਮੰਡੀ ਗੋਬਿੰਦਗੜ੍ਹ ਦੇ ਅੰਦਰ ਨਸ਼ੇ ਕਾਰਨ 9 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਆਸ-ਪਾਸ ਦੇ ਏਰੀਏ ਤੋਂ ਵੱਡੀ ਗਿਣਤੀ ਵਿੱਚ ਲੋਕ ਇੱਥੇ ਨਸ਼ਾ ਖਰੀਦਣ ਆਉਂਦੇ ਹਨ, ਜਿਸ ਨਾਲ ਉਹਨਾਂ ਦਾ ਮਹੱਲਾ ਬਦਨਾਮ ਹੋ ਰਿਹਾ ਹੈ। ਉਹਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੀ ਇਸ ਮੁਹਿੰਮ ਵਿੱਚ ਰੁਕਾਵਟ ਨਾ ਪਾਈ ਜਾਵੇ, ਤਾਂ ਜੋ ਉਹ ਆਪਣੇ ਇਲਾਕੇ ਨੂੰ ਨਸ਼ਾ-ਮੁਕਤ ਕਰ ਸਕਣ ਅਤੇ ਹੋਰ ਕੀਮਤੀ ਜਾਨਾਂ ਬਚਾ ਸਕਣ। ਦੂਜੇ ਪਾਸੇ, ਇਹਨਾਂ ਵੀਡੀਓਜ਼ ਦੇ ਸਾਹਮਣੇ ਆਉਣ ਤੋਂ ਬਾਅਦ ਆਮ ਲੋਕਾਂ ਵਿੱਚ ਇਹ ਸਵਾਲ ਖੜ੍ਹਾ ਹੋ ਗਿਆ ਹੈ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈ ਕੇ ਇਸ ਤਰ੍ਹਾਂ ਕੁੱਟਮਾਰ ਕਰਨਾ ਕਿੱਥੋਂ ਤੱਕ ਜਾਇਜ਼ ਹੈ। ਇਸ ਤੋਂ ਬਾਅਦ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਮਾਮਲੇ ਵਿਚ ਦਖਲ ਦਿੱਤਾ ਹੈ। https://knocknews.tv/wp-content/uploads/2026/07/4-2.mp4