ਪੰਜਾਬ ਬਰਨਾਲਾ ’ਚ ਪੁਲਿਸ ਤੇ ਮੁਲਾਜ਼ਮਾਂ ਵਿਚਾਲੇ ਝੜਪ/ ਪੁਲਿਸ ਲਾਠੀਚਾਰਜ ’ਚ ਕਈ ਮੁਲਾਜ਼ਮ ਜ਼ਖਮੀ/ 2027 ’ਚ ਸਰਕਾਰ ਨੂੰ ਜਵਾਬ ਦੇਣ ਦਾ ਐਲਾਨ By admin - July 23, 2026 0 2 Facebook Twitter Pinterest WhatsApp ਬਰਨਾਲਾ ਵਿਖੇ ਹਾਲਾਤ ਉਸ ਵੇਲੇ ਤਣਾਅ ਵਾਲੇ ਬਣ ਗਏ ਜਦੋਂ ਪੁਲਿਸ ਤੇ ਸਫਾਈ ਕਰਮਚਾਰੀ ਆਹਮੋ ਸਾਹਮਣੇ ਹੋ ਗਏ। ਇਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਝੜਪ ਹੋ ਗਈ ਜਿਸ ਤੋਂ ਬਾਅਦ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਵਿਚ ਕਈ ਸਫਾਈ ਕਰਨਚਾਰੀ ਜਖਮੀ ਹੋ ਗਏ। ਜਾਣਕਾਰੀ ਅਨੁਸਾਰ ਅਦਾਲਤੀ ਹੁਕਮਾਂ ਤੋਂ ਬਾਅਦ ਨਗਰ ਨਗਰ ਨਿਗਮ ਵੱਲੋਂ ਕੂੜੇ ਦੇ ਢੇਰ ਹਟਾਉਣ ਦੀ ਕਾਰਵਾਈ ਸ਼ੁਰੂ ਕੀਤੀ, ਜਿਸ ਦਾ ਹੜਤਾਲੀ ਮੁਲਾਜਮਾਂ ਨੇ ਵਿਰੋਧ ਕੀਤਾ, ਜਿਸ ਤੋਂ ਬਾਅਦ ਹਾਲਾਤ ਹੰਗਾਮੇ ਵਾਲੇ ਬਣ ਗਏ। ਦੱਸਣਯੋਗ ਹੈ ਕਿ ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦੇ ਚਲਦਿਆਂ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਨਸੂਨ ਦੇ ਮੌਸਮ ਨੂੰ ਦੇਖਦੇ ਹੋਏ ਸ਼ਹਿਰ ਦੀ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਹਿਤ ਨਗਰ ਨਿਗਮ ਨੇ ਸਫ਼ਾਈ ਮੁਹਿੰਮ ਸ਼ੁਰੂ ਕੀਤੀ, ਪਰ ਹੜਤਾਲ ਕਰ ਰਹੇ ਕਰਮਚਾਰੀਆਂ ਨੇ ਇਸ ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਕੀਤਾ। ਜਦਕਿ ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ-ਵਿਵਸਥਾ ਬਣਾਏ ਰੱਖਣ ਲਈ ਜ਼ਰੂਰੀ ਕਾਰਵਾਈ ਕੀਤੀ ਗਈ ਹੈ। ਪ੍ਰਦਰਸ਼ਨਕਾਰੀ ਕਰਮਚਾਰੀਆਂ ਦਾ ਦੋਸ਼ ਹੈ ਕਿ ਪੁਲਿਸ ਨੇ ਉਨ੍ਹਾਂ ਨਾਲ ਕੁੱਟਮਾਰ ਅਤੇ ਲਾਠੀਚਾਰਜ ਕੀਤਾ, ਜਿਸ ਵਿੱਚ ਕੁਝ ਕਰਮਚਾਰੀ ਜ਼ਖ਼ਮੀ ਹੋ ਗਏ। ਉੱਥੇ ਹੀ ਪੁਲਿਸ ਨੇ ਹਾਲਾਤ ‘ਤੇ ਕਾਬੂ ਪਾਉਣ ਲਈ ਸੁਰੱਖਿਆ ਪ੍ਰਬੰਧ ਸੰਭਾਲੇ। ਸਫ਼ਾਈ ਕਰਮਚਾਰੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਪੱਕੇ ਕਰਨ (ਰੈਗੂਲਰਾਈਜ਼ੇਸ਼ਨ) ਸਮੇਤ ਹੋਰ ਮੰਗਾਂ ਲੰਬੇ ਸਮੇਂ ਤੋਂ ਲਮਕ ਰਹੀਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਹ ਸਫ਼ਾਈ ਦਾ ਕੰਮ ਸ਼ੁਰੂ ਨਹੀਂ ਕਰਨਗੇ। ਪ੍ਰਦਰਸ਼ਨ ਦੌਰਾਨ ਕੁਝ ਕਰਮਚਾਰੀਆਂ ਨੇ ਸਾਲ 2027 ਦੀਆਂ ਚੋਣਾਂ ਨੂੰ ਲੈ ਕੇ ਵੀ ਸਰਕਾਰ ਖ਼ਿਲਾਫ਼ ਸਿਆਸੀ ਨਾਰਾਜ਼ਗੀ ਜ਼ਾਹਰ ਕੀਤੀ।