ਗੁਰਦਾਸਪੁਰ ਦੇ ਪਿੰਡ ਵਡਾਲਾ ਬਾਂਗਰ ’ਚ ਡਿੱਗਿਆ ਘਰ/ ਮੀਂਹ ਦੇ ਚਲਦਿਆਂ ਗਰੀਬ ਪਰਿਵਾਰ ਦੇ ਸਿਰ ਤੋਂ ਖੁੱਸੀ ਛੱਤ/ ਪੀੜਤ ਪਰਿਵਾਰ ਦੀ ਸਰਕਾਰ ਅੱਗੇ ਮਦਦ ਲਈ ਗੁਹਾਰ

0
2

ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਆਉਂਦੇ ਪਿੰਡ ਬਡਾਲਾ ਬਾਂਗਰ ਵਿਖੇ ਇਕ ਗਰੀਬ ਪਰਿਵਾਰ ਉਤੇ ਉਸ ਵੇਲੇ ਮੂਸੀਬਤਾਂ ਦਾ ਪਹਾੜ ਡਿੱਗ ਪਿਆ ਜਦੋਂ ਮੀਂਹ ਦੇ ਚਲਦਿਆਂ ਅਚਾਨਕ ਦੋ ਮੰਜ਼ਿਲਾਂ ਘਰ ਦੀ ਛੱਡ ਡਿੱਗ ਪਈ। ਇਸ ਹਾਦਸੇ ਵਿਚ ਪਰਿਵਾਰ ਦਾ ਇਕ ਮੈਂਬਰ ਜ਼ਖਮੀ ਹੋ ਗਿਆ। ਘਟਨਾ ਵੇਲੇ ਪਰਿਵਾਰ ਘਰ ਦੇ ਅੰਦਰ ਹੀ ਮੌਜੂਦ ਸੀ। ਖੁਸ਼ਕਿਸਮਤੀ ਨਾਲ ਪਰਿਵਾਰ ਦਾ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਅੰਦਰ ਪਿਆ ਸਾਰਾ ਸਾਮਾਨ ਖਰਾਬ ਹੋ ਗਿਆ ਹੈ। ਪਰਿਵਾਰ ਦੀ ਆਰਥਿਕ ਹਾਲਤ ਕਾਫੀ ਕਮਜ਼ੋਰ ਹੈ। ਪੀੜਤ ਪਰਿਵਾਰ ਨੇ ਸਰਕਾਰ ਤੇ ਸਮਾਜ ਸੇਵੀਆਂ ਅੱਗੇ ਮਦਦ ਲਈ ਗੁਹਾਰ ਲਾਈ ਹੈ।
ਜਾਣਕਾਰੀ ਅਨੁਸਾਰ ਘਰ ਦੀ ਛੱਤ ਡਿੱਗਣ ਕਾਰਨ ਘਰ ਦਾ ਮੈਬਰ ਕਮਲਦੀਪ ਸਿੰਘ ਜ਼ਖਮੀ ਹੋ ਗਿਆ। ਹਾਦਸੇ ਸਮੇਂ ਪਰਿਵਾਰਕ ਮੈਂਬਰ ਘਰ ਅੰਦਰ ਮੌਜੂਦ ਸਨ, ਜਿਸ ਕਾਰਨ ਕੁਝ ਸਮੇਂ ਲਈ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ। ਛੱਤ ਡਿੱਗਣ ਨਾਲ ਘਰ ਦਾ ਸਮਾਨ ਵੀ ਨੁਕਸਾਨਿਆ ਗਿਆ ਹੈ ਅਤੇ ਪਰਿਵਾਰ ਨੂੰ ਰਹਿਣ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਆਰਥਿਕ ਤੌਰ ‘ਤੇ ਕਮਜ਼ੋਰ ਹਨ ਅਤੇ ਆਪਣੇ ਪੱਧਰ ‘ਤੇ ਘਰ ਦੀ ਮੁਰੰਮਤ ਕਰਵਾਉਣ ਦੇ ਸਮਰੱਥ ਨਹੀਂ ਹਨ।
ਪਰਿਵਾਰ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਮੌਕੇ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਤੁਰੰਤ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ, ਤਾਂ ਜੋ ਘਰ ਦੀ ਮੁੜ ਉਸਾਰੀ ਜਾਂ ਮੁਰੰਮਤ ਕਰਵਾਈ ਜਾ ਸਕੇ। ਪੀੜਤ ਪਰਿਵਾਰ ਨੇ ਸਰਕਾਰ ਤੋਂ ਜ਼ਖਮੀ ਕਮਲਦੀਪ ਸਿੰਘ ਦੇ ਇਲਾਜ ਲਈ ਵੀ ਮਦਦ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here