ਮੌੜ ਤਹਿਸੀਲ ‘ਚ ਇੰਤਕਾਲ ਮਾਮਲੇ ਨੂੰ ਲੈ ਕੇ ਵਿਵਾਦ/ ਐਸਡੀਐਮ ਤੇ ਸ਼ਿਕਾਇਤਕਰਤਾ ਆਏ ਆਹਮੋ-ਸਾਹਮਣੇ/ ਇੰਤਕਾਲ ਕੇਸਾਂ ’ਚ ਖੱਜਲ-ਖੁਆਰੀ ਦੇ ਲੱਗੇ ਇਲਜ਼ਾਮ

0
2

ਬਠਿੰਡਾ ਜ਼ਿਲ੍ਹੇ ਦੀ ਮੌੜ ਕਲਾਂ ਤਹਿਸੀਲ ਵਿੱਚ ਇੰਤਕਾਲ ਦੇ ਕੇਸਾਂ ਦੀ ਸੁਣਵਾਈ ਨੂੰ ਲੈ ਕੇ ਵਿਵਾਦ ਸਾਹਮਣੇ ਆਇਆ ਹੈ। ਸ਼ਿਕਾਇਤਕਰਤਾ ਗੁਰਪਾਲ ਸਿੰਘ ਮਾਨ ਨੇ ਦੋਸ਼ ਲਗਾਇਆ ਹੈ ਕਿ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਇੰਤਕਾਲ ਦੇ ਕੇਸਾਂ ਵਿੱਚ ਲੋਕਾਂ ਨੂੰ ਵਾਰ-ਵਾਰ ਤਰੀਕਾਂ ਦੇ ਕੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਐਸ.ਡੀ.ਐਮ. ਦੇ ਦਫ਼ਤਰ ਪਹੁੰਚਣ ਤੋਂ ਪਹਿਲਾਂ ਹੀ ਅਗਲੀ ਤਰੀਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ, ਜੋ ਨਿਯਮਾਂ ਦੇ ਉਲਟ ਹੈ। ਦੂਜੇ ਪਾਸੇ ਐਸਡੀਐਮ ਗੁਰਜਿੰਦਰ ਸਿੰਘ ਨੇ ਦੋਸ਼ ਨਕਾਰੇ ਹਨ। ਉਨ੍ਹਾਂ ਕਿਹਾ ਕਿ ਇਹ ਦੇਰੀ ਡੀਸੀ ਦਫਤਰਾਂ ਦੇ ਕਰਮਚਾਰੀਆਂ ਦੀ ਹੜਤਾਲ ਕਾਰਨ ਹੋ ਰਹੀ ਹੈ।
ਮੀਡੀਆ ਸਾਹਮਣੇ ਆਪਣਾ ਪੱਖ ਰੱਖਦਿਆਂ ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਅਦਾਲਤੀ ਕੰਮਕਾਜ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹੜਤਾਲ ਦੇ ਮੱਦੇਨਜ਼ਰ ਪਹਿਲਾਂ ਹੀ ਨੋਟਿਸ ਜਾਰੀ ਕਰ ਦਿੱਤਾ ਗਿਆ ਸੀ ਅਤੇ ਉਸੇ ਅਨੁਸਾਰ ਅੱਜ ਦੀ ਸੁਣਵਾਈ ਮੁਲਤਵੀ ਕਰਕੇ ਕੇਸਾਂ ਨੂੰ ਅਗਲੀ ਤਰੀਕ ਦੇ ਦਿੱਤੀ ਗਈ। ਇਸ ਮਾਮਲੇ ਨੂੰ ਲੈ ਕੇ ਸ਼ਿਕਾਇਤਕਰਤਾ ਅਤੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਉੱਚ ਅਧਿਕਾਰੀ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦੇ ਹਨ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਦੋਂ ਤੱਕ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here