ਪੰਜਾਬ ਮਾਨਸਾ ਡੀਸੀ ਦਫਤਰ ’ਚ ਕੰਮ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ/ 23 ਤੋਂ 26 ਤਕ ਕਲਮ ਛੋੜ ਹੜਤਾਲ ’ਤੇ ਗਏ ਕਰਮਚਾਰੀ/ ਸਰਕਾਰ ਤੋਂ ਮੰਗਾਂ ਛੇਤੀ ਮੰਨਣ ਦੀ ਕੀਤੀ ਮੰਗ By admin - July 24, 2026 0 2 Facebook Twitter Pinterest WhatsApp ਡੀਸੀ ਦਫਤਰਾਂ ਦੇ ਕਰਮਚਾਰੀਆਂ ਵੱਲੋਂ ਪੰਜਾਬ ਭਰ ਅੰਦਰ ਮੰਗਾਂ ਨੂੰ ਲੈ ਕੇ 23 ਤੋਂ 26 ਜੁਲਾਈ ਤੱਕ ਕਲਮ ਛੋੜ ਹੜਤਾਲ ਕੀਤੀ ਗਈ, ਜਿਸ ਦੇ ਚਲਦਿਆਂ ਦਫਤਰਾਂ ਵਿਚ ਕੰਮ ਕਰਵਾਉਣ ਆਏ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਹੀ ਹਾਲਾਤ ਮਾਨਸਾ ਡੀਸੀ ਦਫਤਰ ਦੇ ਬਣੇ ਹੋਏ ਹਨ, ਜਿੱਥੇ ਮੁਲਾਜਮਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਪਰਤਣਾ ਪੈ ਰਿਹਾ ਹੈ। ਦਫਤਰ ਵਿਚ ਆਉਣ ਵਾਲੇ ਲੋਕਾਂ ਨੇ ਸਰਕਾਰ ਤੋਂ ਮੁਲਾਜਮਾਂ ਦੀਆਂ ਜਾਇਜ ਮੰਗਾਂ ਮੰਨ ਕੇ ਹੜਤਾਲ ਸਮਾਪਤ ਕਰਵਾਉਣ ਦੀ ਮੰਗ ਕੀਤੀ ਹੈ। ਮਾਨਸਾ ਡੀਸੀ ਦਫਤਰ ਦੇ ਕਰਮਚਾਰੀਆਂ ਮੁਤਾਬਕ ਉਹ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ ਉਠਾਉਂਦੇ ਆ ਰਹੇ ਹਨ। ਸਰਕਾਰ ਨੇ 22 ਤਰੀਕ ਨੂੰ ਮੀਟਿੰਗ ਦਾ ਸਮਾਂ ਦਿੱਤਾ ਸੀ, ਜੋ ਨਹੀਂ ਕੀਤੀ ਗਈ, ਜਿਸ ਦੇ ਚਲਦਿਆਂ ਮੁਲਾਜਮਾਂ ਨੇ 23 ਤੋਂ 26 ਜੁਲਾਈ ਤਕ ਕਲਮਛੋੜ ਹੜਤਾਲ ਕੀਤੀ ਗਈ ਹੈ। ਮੁਲਾਜਮਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਛੇਤੀ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।