ਬਰਨਾਲਾ ’ਚ ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼/ ਪ੍ਰੇਮਿਕਾ ਤੋਂ ਪ੍ਰੇਸ਼ਾਨ ਹੋ ਕੇ ਚੁੱਕਿਆ ਖੌਫਨਾਕ ਕਦਮ/ ਗੰਭੀਰ ਹਾਲਤ ’ਚ ਹਸਪਤਾਲ ਕਰਵਾਇਆ ਭਰਤੀ

0
10

ਬਰਨਾਲਾ ਵਿਚ ਇਕ ਨੌਜਵਾਨ ਵੱਲੋਂ ਪ੍ਰੇਮਿਕਾ ਦੁਆਰਾ ਬਲੈਕਮੇਲ ਕਰਨ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ਆਈ ਐ। ਪੀੜਤ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਪੀੜਤ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਜੰਡਸਰ, ਬਰਨਾਲਾ ਵਜੋਂ ਹੋਈ ਐ। ਪਰਿਵਾਰ ਦੇ ਦੱਸਣ ਮੁਤਾਬਕ ਗੁਰਪ੍ਰੀਤ ਸਿੰਘ ਸ਼ਾਂਦੀਸ਼ੁਦਾ ਐ ਅਤੇ ਉਸਦਾ ਇਕ 11 ਸਾਲਾ ਦਾ ਪੁੱਤਰ ਵੀ ਐ। ਉਸ ਦੀ ਜਿੰਮ ਜਾਣ ਦੌਰਾਨ ਇਕ ਲੜਕੀ ਨਾਲ ਦੋਸਤੀ ਹੋਈ ਸੀ, ਜੋ ਉਸ ਦੀ ਗਲਤ ਵੀਡੀਓ ਬਣਾ ਕੇ ਬਲੈਕਮੇਲ ਕਰ ਰਹੀ ਐ ਜਿਸ ਤੋਂ ਤੰਗ ਆ ਕੇ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਜਾਂਚ ਦੀ ਮੰਗ ਕੀਤੀ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਤਾ ਨੇ ਦੱਸਿਆ ਕਿ ਉਸਦਾ 36 ਸਾਲਾ ਪੁੱਤਰ ਗੁਰਪ੍ਰੀਤ ਸਿੰਘ ਵਿਆਹਿਆ ਹੋਇਆ ਹੈ ਅਤੇ ਉਸਦਾ ਇੱਕ 11 ਸਾਲਾ ਪੁੱਤਰ ਵੀ ਹੈ। ਉਸਦਾ ਪੁੱਤਰ ਬਰਨਾਲਾ ਵਿੱਚ ਜਿੰਮ ਜਾਂਦਾ ਸੀ, ਜਿੱਥੇ ਉਸ ਦੀ ਇੱਕ ਕੁੜੀ ਨਾਲ ਦੋਸਤੀ ਹੋ ਗਈ। ਬਾਅਦ ਵਿੱਚ ਕੁੜੀ ਨੇ ਉਸਨੂੰ ਨਸ਼ੀਲੀਆਂ ਦਵਾਈਆਂ ਦੇ ਕੇ ਅਸ਼ਲੀਲ ਵੀਡੀਓ ਬਣਾਈ। ਕੁੜੀ ਪਿਛਲੇ ਡੇਢ ਸਾਲ ਤੋਂ ਉਸਦੇ ਪੁੱਤਰ ਨੂੰ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰ ਰਹੀ ਸੀ। ਬਲੈਕਮੇਲ ਰਾਹੀਂ ਉਹ ਉਸਦੇ ਪੁੱਤਰ ਤੋਂ ਲੱਖਾਂ ਰੁਪਏ ਦਾ ਸੋਨਾ, ਆਈਫੋਨ, ਐਪਲ ਵਾਚ, 19 ਲੱਖ ਰੁਪਏ ਦੇ ਪਲਾਟ ਦੀ ਜਾਅਲੀ ਰਜਿਸਟਰੀ ਅਤੇ 20 ਲੱਖ ਰੁਪਏ ਦੀ ਮੰਗ ਕਰ ਰਹੀ ਸੀ। ਉਹ ਧਮਕੀ ਦੇ ਰਹੀ ਸੀ ਕਿ ਜੇਕਰ 20 ਲੱਖ ਰੁਪਏ ਹੋਰ ਨਾ ਦਿੱਤੇ ਗਏ ਤਾਂ ਉਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦੇਵੇਗਾ। ਉਸਨੇ ਦੱਸਿਆ ਕਿ ਉਸਦਾ ਪੁੱਤਰ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਜੇਕਰ ਉਸਦੇ ਪੁੱਤਰ ਨੂੰ ਕੁਝ ਹੋਇਆ ਤਾਂ ਇਸਦੀ ਜ਼ਿੰਮੇਵਾਰ ਇਹ ਕੁੜੀ ਹੋਵੇਗੀ। ਇਸ ਸਬੰਧੀ ਥਾਣਾ ਸਹਿਣਾ ਦੇ ਐਸਐਚਓ ਗੁਰਮੰਦਰ ਸਿੰਘ ਨੇ ਦੱਸਿਆ ਕਿ ਪੀੜਤ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਪਿੰਡ ਹਮੀਦੀ ਦੀ ਰਹਿਣ ਵਾਲੀ ਸੁਖਪ੍ਰੀਤ ਕੌਰ ਸੁੱਖੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ, ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here