ਰੋਪੜ ਪਹੁੰਚੇ ਰਵਨੀਤ ਬਿੱਟੂ ਦਾ ਕਾਂਗਰਸ ਵੱਲ ਨਿਸ਼ਾਨਾ/ ਪਾਰਟੀ ਅੰਦਰਲੀ ਗੁੱਟਬੰਦੀ ਨੂੰ ਲੈ ਕੇ ਕੱਸਿਆ ਤੰਜ਼/ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਚੋਣ ਜਿੱਤ ਲੈਣ ਦੀ ਨਸੀਹਤ

0
2

ਰੋਪੜ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਾਂਗਰਸੀ ਆਗੂਆਂ ਦੀ ਮੁਖ ਮੰਤਰੀ ਮੰਤਰੀ ਦੀ ਦੌੜ ਨੂੰ ਲੈ ਕੇ ਸਿਆਸੀ ਤੰਜ਼ ਕੱਸਿਆ ਹੈ। ਇੱਥੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਮੁੱਖ ਮੰਤਰੀ ਦੌੜ ਵਿਚ ਸ਼ਾਮਲ ਹਨ ਪਰ ਮੁੱਖ ਮੰਤਰੀ ਤਾਂ ਹੀ ਬਣਿਆ ਜਾਵੇਗਾ, ਜੇਕਰ ਲੋਕ ਵੋਟ ਪਾਉਣਗੇ। ਦਿੱਲੀ ਵਿਚ ਨੌਜਵਾਨਾਂ ਦੇ ਧਰਨੇ ਬਾਰੇ ਉਨ੍ਹਾਂ ਕਿਹਾ ਕਿ ਇਸ ਨੂੰ ਕੁੱਝ ਲੋਕਾਂ ਨੇ ਹਾਈਜੈਕ ਕਰ ਲਿਆ ਹੈ।  ਆਨੰਦਪੁਰ ਸਾਹਿਬ ਤੋਂ ਚੋਣ ਲੜਣ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਹਾਈ ਕਮਾਡ ਜਿੱਥੋਂ ਵੀ ਹੁਕਮ ਕਰੇਗੀ, ਉਥੋਂ ਹੀ ਚੋਣ ਲੜੀ ਜਾਵੇਗੀ।  ਪੇਪਰ ਲੀਕ ਮਾਮਲੇ ਬਾਰੇ  ਉਹਨਾਂ ਕਿਹਾ ਕਿ ਅੱਜ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ, ਜਿਸ ਤੋਂ ਬਾਅਦ ਪਤਾ ਚੱਲੇਗਾ ਕਿ ਇਸ ਦਾ ਕੀ ਕਰਨਾ ਹੈ। ਉਹਨਾਂ ਕਿਹਾ ਕਿ ਪੇਪਰ ਲੀਕ ਕਰਨ ਵਾਲੇ ਬਚ ਨਹੀਂ ਸਕਦੇ ਅਤੇ ਸਾਰਿਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ-1 ਸੂਬਾ ਬਣਾਉਣਾ ਹੈ ਤਾਂ ਸੂਬੇ ਵਿੱਚ ਡਬਲ ਇੰਜਣ ਦੀ ਸਰਕਾਰ ਲਿਆਉਣਾ ਲਾਜ਼ਮੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਰੇਲਵੇ ਰਾਹੀਂ ਪੰਜਾਬ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਮਨਜ਼ੂਰ ਕੀਤੇ ਹਨ ਅਤੇ ਭਾਜਪਾ ਦੀ ਸਰਕਾਰ ਬਣਨ ‘ਤੇ ਹੋਰ ਵਿਭਾਗਾਂ ਰਾਹੀਂ ਵੀ ਵੱਡੇ ਵਿਕਾਸ ਕਾਰਜ ਕੀਤੇ ਜਾਣਗੇ। ਰਵਨੀਤ ਬਿੱਟੂ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਧਿਆਨ ਕੇਂਦਰੀ ਰਾਜਨੀਤੀ ਦੀ ਬਜਾਏ ਪੰਜਾਬ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਹੁਕਮ ਅਨੁਸਾਰ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਤਿਆਰ ਹਨ, ਹਾਲਾਂਕਿ ਉਨ੍ਹਾਂ ਦੀ ਪਹਿਲ ਲੁਧਿਆਣਾ ਜ਼ਿਲ੍ਹਾ ਰਹੇਗਾ।
ਕਾਂਗਰਸ ‘ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਖਲੇਰਾ ਪਿਆ ਹੋਇਆ ਹੈ। ਪੇਪਰ ਲੀਕ ਮਾਮਲੇ ਬਾਰੇ ਬਿੱਟੂ ਨੇ ਕਿਹਾ ਕਿ ਪੇਪਰ ਲੀਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕੈਬਨਿਟ ਮੀਟਿੰਗ ਵਿੱਚ ਵੀ ਫੈਸਲੇ ਕੀਤੇ ਜਾਣਗੇ। ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਆਪਣੇ ਸਿਆਸੀ ਮਕਸਦ ਲਈ ਵਰਤਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਨ੍ਹਾਂ ਦੀ ਡਿਊਟੀ ਸੰਸਦ ਵਿਚ ਮੁੱਦੇ ਚੁੱਕਣ ਦੀ ਲਾਈ ਹੈ ਪਰ ਇਹ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਥਾਂ ਸੜਕਾਂ ‘ਤੇ  ਸਿਆਸਤ ਕਰ ਰਹੇ ਨੇ।

LEAVE A REPLY

Please enter your comment!
Please enter your name here