ਪੰਜਾਬ ਗੜ੍ਹਸ਼ੰਕਰ ਪੁਲਿਸ ਵੱਲੋਂ ਅਗਵਾ ਤੇ ਕਤਲ ਦੇ ਦੋਸ਼ੀ ਕਾਬੂ/ ਫਿਲਮੀ ਅੰਦਾਜ਼ ’ਚ ਸੜਕ ’ਤੇ ਸੁੱਟਿਆ ਸੀ ਨੌਜਵਾਨ/ ਪੁਲਿਸ ਨੇ 3 ਜਣਿਆਂ ਨੂੰ ਦੋਸ਼ੀਆਂ ਨੂੰ ਦਿੱਤਾ ਗ੍ਰਿਫਤਾਰ By admin - July 25, 2026 0 2 Facebook Twitter Pinterest WhatsApp ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ ਅਧੀਨ ਆਉਂਦੇ ਪਿੰਡ ਬਿਣੇਵਾਲ ’ਚ ਨੌਜਵਾਨ ਨੂੰ ਅਗਵਾ ਕਰ ਕੇ ਕਤਲ ਕਰਨ ਮਾਮਲੇ ਵਿਚ ਸਥਾਨਕ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਗੜਸ਼ੰਕਰ ਪੁਲਿਸ ਨੇ ਵਾਰਦਾਤ ਵਿਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਵਾਰਦਾਤ ਪਿਛਲੇ ਅਸਲ ਕਾਰਨਾਂ ਅਤੇ ਹੋਰ ਲੋਕਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪਿੰਡ ਬਿਣੇਵਾਲ ਵਿੱਚ ਇੱਕ ਨੌਜਵਾਨ ਨੂੰ ਕਥਿਤ ਤੌਰ ’ਤੇ ਕਿਡਨੈਪ ਕਰਕੇ ਕਤਲ ਕਰਨ ਬਾਅਦ ਫ਼ਿਲਮੀ ਅੰਦਾਜ਼ ਵਿੱਚ ਗੱਡੀ ਵਿਚੋਂ ਸੜਕ ’ਤੇ ਸੁੱਟ ਦਿੱਤਾ ਗਿਆ ਸੀ। ਘਟਨਾ ਤੋਂ ਬਾਅਦ ਸੜਕ ਤੋਂ ਲੰਘ ਰਹੇ ਰਾਹਗੀਰਾਂ ਨੇ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਚੁੱਕ ਕੇ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਗੜ੍ਹਸ਼ੰਕਰ ਪੁਲਿਸ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧੀ ਅੱਜ ਗੜ੍ਹਸ਼ੰਕਰ ਪੁਲਿਸ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਪੁਲਿਸ ਨੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।