ਅੰਮ੍ਰਿਤਸਰ ’ਚ ਮੌਜੂਦ ਸਰਪੰਚ ਨੂੰ ਨਸ਼ਾ ਤਸਕਰਾਂ ਦੀ ਧਮਕੀ/ ਨੌਜਵਾਨ ਦੀ ਗ੍ਰਿਫਤਾਰੀ ਤੋਂ ਬਾਅਦ ਘਰ ਆ ਕੇ ਕੀਤੀ ਬਹਿਸ਼

0
7

ਅੰਮ੍ਰਿਤਸਰ ’ਚ ਇਕ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਨੂੰ ਨਸ਼ਾ ਤਸਕਰਾਂ ਵੱਲੋਂ ਧਮਕੀ ਦੇਣ ਦੀ ਖਬਰ ਸਾਹਮਣੇ ਆਈ ਐ। ਖਬਰਾਂ ਮੁਤਾਬਕ ਧਮਕੀ ਦੇਣ ਵਾਲੀ ਧਿਰ ਦੇ ਇਕ ਨੌਜਵਾਨ ਨੂੰ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ, ਜਿਸ ਦੀ ਰੰਜ਼ਿਸ਼ ਤਹਿਤ ਕੁੱਝ ਲੋਕਾਂ ਨੇ ਸਰਪੰਚ ਦੇ ਘਰ ਅੰਦਰ ਦਾਖਲ ਹੋ ਕੇ ਧਮਕੀਆਂ ਦਿੱਤੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਦੇ ਪਰਿਵਾਰ ਨੇ ਕਿਹਾ ਕਿ ਪੁਲਿਸ ਨੇ ਪਿੰਡ ਦੇ ਇਕ ਨੌਜਵਾਨ ਨੂੰ ਨਸ਼ੇ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੀ ਸੀ ਪਰ ਨੌਜਵਾਨ ਦੇ ਮਾਪਿਆਂ ਨੇ ਇਸ ਲਈ ਸਰਪੰਚ ਨੂੰ ਜ਼ਿੰਮੇਵਾਰ ਦਸਦਿਆਂ ਘਰ ਅੰਦਰ ਦਾਖਲ ਹੋ ਕੇ ਧਮਕੀਂਆਂ ਦਿੱਤੀਆਂ ਨੇ। ਸਰਪੰਚ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਮੰਗਿਆ ਐ। ਪੁਲਿਸ ਨੇ ਪੀੜਤ ਧਿਰ ਦੇ ਬਿਆਨਾਂ ਦੇ ਆਧਾਰ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here