ਗੁਰਦਾਸਪੁਰ ’ਚ ਵਿਦਿਆਰਥੀਆਂ ਤੇ ਕਿਸਾਨਾਂ ਦਾ ਪ੍ਰਦਰਸ਼ਨ/ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਸਖਤ ਨਿੰਦਾ/ ਸਿੱਖਿਆ ਮੰਤਰੀ ਦੇ ਅਸਤੀਫੇ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

0
4

ਦਿੱਲੀ ਮੋਰਚੇ ਦੌਰਾਨ ਵਿਦਿਆਰਥੀਆਂ ਤੇ ਲਾਠੀਚਾਰਜ ਦੇ ਵਿਰੋਧ ਵਿੱਚ ਦੇਸ਼ ਦੇ ਵੱਖ ਵੱਖ ਹਿੱਸਿਆਂ ਅੰਦਰ ਵਿਰੋਧ ਪ੍ਰਦਰਸ਼ਨਾਂ ਦਾ ਦੌਰ ਜਾਰੀ ਹੈ। ਇਸੇ ਤਹਿਤ ਗੁਰਦਾਸਪੁਰ ਦੇ ਹਨੂੰਮਾਨ ਚੌਂਕ ਵਿਖੇ ਇਕੱਤਰ ਹੋਈਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨ ਵਿਚ ਵਿਦਿਆਰਥੀ ਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸਫਾਈ ਸੇਵਕਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਹੱਕ ਮੰਗਦੇ ਲੋਕਾਂ ਤੇ ਪੁਲਿਸ ਦਸ਼ੱਦਦ ਨਾਲ ਕਾਬੂ ਪਾਉਣਾ ਚਾਹੁੰਦੀ ਹੈ ਪਰ ਹੁਣ ਦੇਸ਼ ਦਾ ਨੌਜਵਾਨ ਜਾਗਰੂਕ ਹੋ ਗਿਆ ਹੈ, ਇਸ ਲਈ ਜਦੋਂ ਤਕ ਵਿਦਿਆਰਥੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਪ੍ਰਦਰਸ਼ਨ ਜਾਰੀ ਰਹੇਗਾ।
ਪ੍ਰਦਰਸ਼ਨਕਾਰੀਆਂ ਨੇ ਦਿੱਲੀ ਵਿੱਚ ਵਿਦਿਆਰਥੀਆਂ ਤੇ ਹੋਏ ਲਾਠੀਚਾਰਜ ਦਾ ਵਿਰੋਧ ਕਰਦਿਆਂ ਮੰਗ ਕੀਤੀ ਕਿ ਨੀਟ ਪੇਪਰ ਮਾਮਲੇ ਦੇ ਦੋਸ਼ੀ ਧਰਮਿੰਦਰ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ ਜਾਏ ਅਤੇ ਲਾਠੀਚਾਰਜ ਦੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੇ ਨਾਲ ਨਾਲ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਏ। ਪ੍ਰਦਰਸ਼ਨਕਾਰੀ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਐਲਾਨ ਕੀਤਾ ਕਿ ਉਹ ਦਿੱਲੀ ਮੋਰਚੇ ਦੇ ਵਿਦਿਆਰਥੀਆਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨਗੇ ਅਤੇ ਉਹਨਾਂ ਦੇ ਸੰਘਰਸ਼ ਵਿੱਚ ਸ਼ੇਅਰ ਕਰ ਸ਼ਿਰਕਤ ਕਰਨ ਲਈ ਦਿੱਲੀ ਵੱਲ ਕੂਚ ਵੀ ਕਰਨਗੇ ।

LEAVE A REPLY

Please enter your comment!
Please enter your name here