ਪੰਜਾਬ ਤਰਨਤਾਰਨ ਦੇ ਪਿੰਡ ਸਭਰਾਂ ਵਿਖੇ ਕਿਸਾਨਾਂ ਦਾ ਪ੍ਰਦਰਸ਼ਨ/ ਕੇਂਦਰ ਤੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ/ ਵਿਦਿਆਰਥੀਆਂ ਤੇ ਸਫਾਈ ਸੇਵਕਾਂ ਦੇ ਲਾਠੀਚਾਰਜ ਦੀ ਨਿੰਦਾ By admin - July 25, 2026 0 2 Facebook Twitter Pinterest WhatsApp ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਅੰਦਰ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਇਸੇ ਤਹਿਤ ਤਰਨ ਤਾਰਨ ਦੇ ਪਿੰਡ ਸਭਰਾਂ ਵਿਖੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਦੋਵੇਂ ਸਰਕਾਰਾਂ ਹੱਕ ਮੰਗਦੇ ਲੋਕਾਂ ਨਾਲ ਧਰੋਹ ਕਮਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਵਿਦਿਆਰਥੀਆਂ ਤੇ ਲਾਠੀਚਾਰਜ ਕੀਤਾ ਗਿਆ ਅਤੇ ਪੰਜਾਬ ਅੰਦਰ ਸਫਾਈ ਸੇਵਕਾਂ ਨੂੰ ਕੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੀ ਲੋਕ ਵਿਰੋਧੀ ਮਾਨਸਿਕਤਾ ਦਾ ਨਤੀਜਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਵਿਅਕਤ ਸਕੱਤਰ ਸਾਹਿਬ ਸਿੰਘ ਸਵਰਾ ਅਤੇ ਵੱਖ ਵੱਖ ਕਿਸਾਨਾਂ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਲੋਕਾਂ ਨਾਲ ਧਰੋ ਕਮਾਉਣ ਤੇ ਲੱਗੀ ਹੋਈ ਹੈ ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਜੰਤਰ ਮੰਤਰ ਤੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਲੜਕੀਆਂ ਉੱਪਰ ਦਿੱਲੀ ਪੁਲਿਸ ਰਾਹੀਂ ਡੰਡੇ ਵਰਾ ਰਹੀ ਹੈ ਉਥੇ ਹੀ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਨਾਲੋਂ ਪਿੱਛੇ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿੱਥੇ ਉਹਨਾਂ ਉੱਪਰ ਪੰਜਾਬ ਸਰਕਾਰ ਦੀ ਸ਼ਹਿ ਤੇ ਪੁਲਿਸ ਵੱਲੋਂ ਔਰਤਾਂ ਅਤੇ ਨੌਜਵਾਨਾਂ ਉੱਪਰ ਡੰਡੇ ਵਰਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਵਿੱਚ ਪੇਪਰ ਲੀਕ ਮਾਮਲੇ ਨੂੰ ਲੈ ਕੇ ਜਿਹੜੇ ਸਟੂਡੈਂਟ ਹਨ ਉਹ ਇਨਸਾਫ ਦੀ ਮੰਗ ਕਰ ਰਹੇ ਹਨ ਕਿਉਂਕਿ ਉਹਨਾਂ ਵੱਲੋਂ ਕੀਤੀਆਂ ਗਈਆਂ ਪੜ੍ਹਾਈਆਂ ਦੇ ਇਸ ਪੇਪਰ ਨਾਲ ਹੀ ਅੱਗੇ ਵਧਣਾ ਸੀ ਪਰ ਪੇਪਰ ਲੀਕ ਹੋਣ ਕਾਰਨ ਜਿਹੜੇ ਪੜੇ ਲਿਖੇ ਨੌਜਵਾਨ ਹਨ ਨੌਕਰੀਆਂ ਤੋਂ ਰਹਿ ਗਏ ਹਨ ਅਤੇ ਜਿਹੜੇ ਘੱਟ ਪੜੇ ਲਿਖੇ ਸਨ ਉਹ ਇਹਨਾਂ ਨੌਕਰੀਆਂ ਉੱਪਰ ਚਲੇ ਗਏ ਹਨ, ਜਿਸ ਕਰ ਕੇ ਉਹਨਾਂ ਦੀ ਪੜ੍ਹਾਈ ਦਾ ਅਗਲਾ ਅਹਿਸਾਸ ਬਿਲਕੁਲ ਖਤਮ ਹੋ ਚੁੱਕਾ ਹੈ। ਇਸੇ ਨੂੰ ਲੈ ਕੇ ਸੰਯੁਕਤ ਕਿਸਾਨ ਗੈਰ ਸਿਆਸੀ ਭਾਰਤ ਵੱਲੋਂ ਦਿੱਤੀ ਗਈ ਕਾਲ ਨੂੰ ਲੈ ਕੇ ਇਹ ਪੁਤਲੇ ਇਸੇ ਵਿਰੋਧ ਵਿੱਚ ਸਾੜੇ ਗਏ ਹਨ।