ਅੰਮ੍ਰਿਤਸਰ ਪੁਲਿਸ ਵੱਲੋਂ ਇਰਾਦਾ ਕਤਲ ਦੇ ਦੋਸ਼ੀ ਕਾਬੂ/ ਮਜੀਠਾ ਰੋਡ ’ਤੇ ਕੀਤੀ ਗਈ ਸੀ ਫਾਇਰਿੰਗ/ ਪੁਲਿਸ ਨੇ ਦੋ ਮੁਲਜਮਾਂ ਨੂੰ ਕਾਬੂ ਕਰ ਕੇ ਜਾਂਚ ਕੀਤੀ ਸ਼ੁਰੂ

0
2

 

ਅੰਮ੍ਰਿਤਸਰ ਪੁਲਿਸ ਨੇ ਥਾਣਾ ਮਜੀਠਾ ਰੋਡ ਇਲਾਕੇ ਅੰਦਰ ਵਾਪਰੀ ਇਰਾਦਾ ਕਤਲ ਦੀ ਵਾਰਦਾਤ ਸੁਲਝਾ ਲਈ ਹੈ। ਪੁਲਿਸ ਨੇ ਘਟਨਾ ਵਿਚ ਸ਼ਾਮਲ ਦੋ ਫਰਾਰ ਦੋਸ਼ੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜਮਾਂ ਦੀ ਪਛਾਣ ਸਤਨਾਮ ਸਿੰਘ ਤੇ ਰਾਜਪ੍ਰੀਤ ਸਿੰਘ ਉਰਫ ਬਿੱਲਾ ਵਾਸੀ ਪਿੰਡ ਚੱਬਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕਬਜ਼ੇ ’ਚੋਂ 2 ਨਾਜਾਇਜ਼ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਰਾਜਪ੍ਰੀਤ ਸਿੰਘ ਉਰਫ਼ ਬਿੱਲਾ ਖ਼ਿਲਾਫ਼ ਸਾਲ 2021 ’ਚ ਥਾਣਾ ਚਾਟੀਵਿੰਡ ’ਚ ਕਤਲ ਦਾ ਕੇਸ ਵੀ ਦਰਜ ਹੈ। ਪੁਲਿਸ ਅਨੁਸਾਰ ਇਹ ਮਾਮਲਾ ਸ਼ਿਕਾਇਤਕਰਤਾ ਸਰਪ੍ਰੀਤ ਸਿੰਘ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਸੀ। ਸਰਪ੍ਰੀਤ ਸਿੰਘ ਇਕ ਹੋਟਲ ’ਚ ਕੰਮ ਕਰਦਾ ਸੀ, ਜਦਕਿ ਮੁਲਜ਼ਮ ਸਤਨਾਮ ਸਿੰਘ ਉਸੇ ਹੋਟਲ ’ਚ ਵਾਲੇਟ ਪਾਰਕਿੰਗ ਡਰਾਈਵਰ ਸੀ। ਨੌਕਰੀ ਤੋਂ ਕੱਢੇ ਜਾਣ ਤੋਂ ਬਾਅਦ ਸਤਨਾਮ ਸਿੰਘ ਨੂੰ ਸ਼ੱਕ ਸੀ ਕਿ ਸਰਪ੍ਰੀਤ ਸਿੰਘ ਨੇ ਉਸ ਨੂੰ ਨੌਕਰੀ ਤੋਂ ਕਢਵਾਉਣ ’ਚ ਭੂਮਿਕਾ ਨਿਭਾਈ ਹੈ।
ਇਸ ਦੌਰਾਨ 24 ਜੂਨ ਦੀ ਸ਼ਾਮ ਹੋਟਲ ਦੇ ਬਾਹਰ ਦੋਵਾਂ ਧਿਰਾਂ ਵਿਚਾਲੇ ਕਿਹਾ-ਸੁਣੀ ਹੋ ਗਈ।  ਸਤਨਾਮ ਸਿੰਘ ਨਾਲ ਆਏ ਉਸ ਦੇ ਸਾਥੀ ਰਾਜਪ੍ਰੀਤ ਸਿੰਘ ਉਰਫ਼ ਬਿੱਲਾ ਨੇ ਪਿਸਤੌਲ ਨਾਲ ਫ਼ਾਇਰਿੰਗ ਕਰ ਦਿੱਤੀ, ਜਿਸ ਦੌਰਾਨ ਇਕ ਗੋਲੀ ਸ਼ਿਕਾਇਤਕਰਤਾ ਦੇ ਦੋਸਤ ਨਰਿੰਦਰ ਸਿੰਘ ਦੀ ਲੱਤ ’ਚ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।  ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਨੂੰ ਮੁਲਜਮਾਂ ਦੀ ਅਗਲੇਰੀ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here