ਪੰਜਾਬ ਸੰਗਰੂਰ ਦੇ ਇਤਿਹਾਸਕ ਬਨਾਸਰ ਬਾਗ ਦੀ ਬਦਲੇਗੀ ਨੁਹਾਰ/ ਜਲਦ ਪੂਰਾ ਹੋਵੇਗਾ ਬਾਗ ਦੇ ਨਵੀਨੀਕਰਨ ਦਾ ਕੰਮ/ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਰੱਖਿਆ ਨੀਂਹ ਪੱਥਰ By admin - July 25, 2026 0 2 Facebook Twitter Pinterest WhatsApp ਸੰਗਰੂਰ ਨਿਵਾਸੀਆਂ ਲਈ ਇੱਕ ਬਹੁਤ ਹੀ ਖੁਸ਼ੀ ਦੀ ਖ਼ਬਰ ਹੈ। ਸ਼ਹਿਰ ਦੇ ਦਿਲ ਕਹੇ ਜਾਣ ਵਾਲੇ ਇਤਿਹਾਸਕ ‘ਬਨਾਸਰ ਬਾਗ’ ਦੀ ਬਾਰਾਂਦਾਰੀ ਦੇ ਨਵੀਨੀਕਰਨ ਦਾ ਕੰਮ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ। ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪ੍ਰੋਜੈਕਟ ‘ਤੇ ਕਰੀਬ 1 ਕਰੋੜ 38 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਬਾਗ ਦੀ ਕਾਇਆ-ਕਲਪ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਬਨਾਸਰ ਬਾਗ ਸਾਡੇ ਸ਼ਹਿਰ ਦਾ ਦਿਲ ਹੈ। ਇਹ ਸਾਨੂੰ ਰਿਆਸਤੀ ਸਮੇਂ ਤੋਂ ਮਿਲੀ ਇੱਕ ਵੱਡੀ ਵਿਰਾਸਤ ਹੈ ਜਿਸ ਦੀ ਸਾਂਭ-ਸੰਭਾਲ ਸਾਡਾ ਫਰਜ਼ ਹੈ। ਉਨ੍ਹਾਂ ਨੇ ਇਸ ਪ੍ਰੋਜੈਕਟ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਗੇ ਦੱਸਿਆ ਕਿ ਅਗਲੇ 6 ਮਹੀਨਿਆਂ ਦੇ ਅੰਦਰ-ਅੰਦਰ ਇਸ ਕੰਮ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਸ ਪ੍ਰੋਜੈਕਟ ਦੇ ਤਹਿਤ ਲੈਂਡਸਕੇਪਿੰਗ, ਕੰਧਾਂ ‘ਤੇ ਪੇਂਟਿੰਗ, ਫੁਹਾਰਿਆਂ ਦੀ ਮੁਰੰਮਤ ਅਤੇ ਬਦਲਾਅ, ਲਾਈਟਾਂ ਦਾ ਪੁਖਤਾ ਪ੍ਰਬੰਧ ਅਤੇ ਬੱਚਿਆਂ ਲਈ ਇੱਕ ਸ਼ਾਨਦਾਰ ਗੇਮਿੰਗ ਜ਼ੋਨ ਤਿਆਰ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਇਸ ਬਾਗ ਦੇ ਰੱਖ-ਰਖਾਅ (ਮੇਨਟੇਨੈਂਸ) ਲਈ 5 ਸਾਲਾਂ ਦਾ ਫੰਡ ਵੀ ਇਸੇ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਸਦੀ ਸਾਂਭ-ਸੰਭਾਲ ਸਹੀ ਤਰੀਕੇ ਨਾਲ ਹੋ ਸਕੇ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਨਹਿਲ, ਮੀਤ ਪ੍ਰਧਾਨ ਕ੍ਰਿਸ਼ਨ ਲਾਲ ਵਿੱਕੀ, ਅਤੇ ਵਿਭਾਗ ਦੇ ਕਈ ਉੱਚ ਅਧਿਕਾਰੀ ਵੀ ਮੌਜੂਦ ਸਨ।