ਪੰਜਾਬ ਕਾਂਗਰਸ ਅੰਦਰਲੀ ਧੜੇਬੰਦੀ ਨੂੰ ਲੈ ਕੇ ਬੋਲੇ ਡਾ. ਗਾਂਧੀ/ ਪਾਰਟੀ ਅੰਦਰ ਸੱਭ ਚੰਗਾ ਹੋਣ ਦਾ ਕੀਤਾ ਦਾਅਵਾ/ ਕਿਹਾ, ਪੁਰਾਣਿਆਂ ਤੇ ਤਜਰਬੇ ਦਾ ਫਾਇਦਾ ਲਵੇਗੀ ਪਾਰਟੀ By admin - July 27, 2026 0 3 Facebook Twitter Pinterest WhatsApp ਕਾਂਗਰਸੀ ਸਾਂਸਦ ਡਾ. ਧਰਮਵੀਰ ਗਾਂਧੀ ਨੇ ਕਾਂਗਰਸ ਪਾਰਟੀ ਅੰਦਰ ਕਿਸੇ ਵੀ ਤਰ੍ਹਾਂ ਦੀ ਧੜੇਬੰਦੀ ਹੋਣ ਤੋਂ ਇਨਕਾਰ ਕੀਤਾ ਹੈ। ਰਾਜਪੁਰਾ ਦੇ ਨਿੱਜੀ ਕਾਲਜ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਡਾ. ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਹਰ ਕਿਸੇ ਨੂੰ ਆਪਣੀ ਰਾਇ ਰੱਖਣ ਦਾ ਹੱਕ ਹੈ, ਜਿਸ ਦੇ ਚਲਦਿਆਂ ਮਾੜਾ ਮੋਟੇ ਮੰਨ-ਮੁਟਾਵ ਦੀਆਂ ਗੱਲਾਂ ਸਾਹਮਣੇ ਆਉਂਦੀ ਰਹਿੰਦੀ ਹਨ ਪਰ ਅਸਲ ਵਿਚ ਪਾਰਟੀ ਇਕਜੁਟ ਹੈ ਅਤੇ ਸਾਰੇ ਕਾਂਗਰਸੀ ਪਾਰਟੀ ਦੀ ਬਿਹਤਰੀ ਲਈ ਸਰਗਰਮ ਹਨ। ਪੁਰਾਣੇ ਆਗੂਆਂ ਨੂੰ ਅਣਗੋਲਣ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਪੁਰਾਣਿਆਂ ਦੇ ਤਜਰਬੇ ਅਤੇ ਨਵਿਆਂ ਦੇ ਜੋਸ਼ ਦਾ ਫਾਇਦਾ ਲਿਆ ਜਾਵੇਗਾ ਅਤੇ ਪੰਜਾਬ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ। ਡਾ. ਗਾਂਧੀ ਅੱਜ ਪਟਿਆਲਾ ਦੇ ਰਾਜਪੁਰਾ ਵਿਖੇ ਸਥਿਤ ਨਿੱਜੀ ਕਾਲਜ ਵਿਖੇ ACE MUN 3.0 ਦੇ ਤਹਿਤ ਕਰਵਾਏ ਦੋ ਰੋਜ਼ਾ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਆਏ ਸਨ। ਇਸ ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਿੱਜੀ ਤੌਰ ਤੇ ਹਿੱਸਾ ਲਿਆ ਅਤੇ ਸਟੇਜ ਉੱਤੇ ਵੱਖ ਵੱਖ ਪ੍ਰੋਗਰਾਮ ਦੇ ਤਹਿਤ ਆਪਣੀ ਹਾਜ਼ਰੀ ਦਰਜ ਕਰਵਾਈ ਅਤੇ ਇਸ ਪ੍ਰੋਗਰਾਮ ਦੇ ਤਹਿਤ ਬੱਚਿਆਂ ਨੇ ਦੇਸ਼ ਦੇ ਵੱਖ-ਵੱਖ ਨੇਤਾਵਾਂ ਦੇ ਕਿਰਦਾਰ ਨਿਭਾਉਂਦੇ ਹੋਏ ਸੰਸਦ ਵਿੱਚ ਹੋਣ ਵਾਲੀ ਬਹਿਸ ਅਤੇ ਸਵਾਲ-ਜਵਾਬ ਦਾ ਜ਼ਬਰਦਸਤ ਨਕਲ ਪੇਸ਼ ਕੀਤੀ। ਵਿਦਿਆਰਥੀਆਂ ਦੇ ਆਤਮਵਿਸ਼ਵਾਸ ਅਤੇ ਬੋਲਣ ਦੇ ਹੁਨਰ ਦੀ ਹਰ ਕੋਈ ਸ਼ਲਾਘਾ ਕਰਦਾ ਨਜ਼ਰ ਆਇਆ। ਪ੍ਰੋਗਰਾਮ ਦੇ ਪਹਿਲੇ ਦਿਨ ਹਲਕਾ ਰਾਜਪੁਰਾ ਤੋਂ ਭਾਜਪਾ ਦੇ ਇੰਚਾਰਜ ਜਗਦੀਸ਼ ਕੁਮਾਰ ‘ਜੱਗਾ’ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਜਦੋਂ ਕਿ ਦੂਸਰੇ ਦਿਨ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਅਤੇ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਪ੍ਰਵੀਨ ਛਾਬੜਾ ਮੁੱਖ ਮਹਿਮਾਨ ਵਜੋਂ ਪਹੁੰਚੇ। ਸੰਸਦ ਮੈਂਬਰ ਧਰਮਵੀਰ ਗਾਂਧੀ ਦੇ ਪ੍ਰੇਰਨਾਦਾਇਕ ਭਾਸ਼ਣ ਨੇ ਬੱਚਿਆਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਭਰ ਦਿੱਤਾ। ਉਨ੍ਹਾਂ ਬੱਚਿਆਂ ਨੂੰ ਲੋਕਤੰਤਰ, ਬਹਿਸ ਅਤੇ ਲੀਡਰਸ਼ਿਪ ਦੇ ਗੁਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਸਮਾਪਨ ‘ਤੇ ਵੱਖ-ਵੱਖ ਕਿਰਦਾਰਾਂ ਨੂੰ ਬਾਖੂਬੀ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਆਯੋਜਕ ਕਸ਼ਿਸ਼ ਤਨੇਜਾ ਨੇ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਮੰਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।