ਪੰਜਾਬ ਫਰੀਦਕੋਟ ਪੁਲਿਸ ਦਾ ਹਿੱਟ ਐਂਡ ਰਨ ਮਾਮਲੇ ’ਚ ਐਕਸ਼ਨ/ ਫਰਾਰ ਕਾਰ ਚਾਲਕ ਨੂੰ ਕੀਤਾ ਗ੍ਰਿਫਤਾਰ/ ਕਾਰ ਟੱਕਰ ਨਾਲ ਦੋ ਮਹਿਲਾਵਾਂ ਦੀ ਹੋਈ ਸੀ ਮੌਤ By admin - July 27, 2026 0 2 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਹਿੱਟ ਐਂਡ ਰਨ ਮਾਮਲੇ ਵਿਚ ਲੋੜੀਂਦੇ ਮੁਲਜਮ ਨੂੰ ਗ੍ਰਿਫਤਾਰ ਲਿਆ ਹੈ। ਕਾਬੂ ਕੀਤੇ ਮੁਲਜਮ ਦੀ ਕਾਰ ਨੇ ਸਾਦਿਕ ਰੋਡ ਤੇ ਦੋ ਸਕੂਟੀ ਸਵਾਰ ਮਹਿਲਾਵਾਂ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਨਾਲ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ। ਘਟਨਾਂ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਸੀ। ਮ੍ਰਿਤਕ ਮਹਿਲਾਵਾਂ ਦੇ ਪਰਿਵਾਰ ਨੇ ਦੋਸ਼ੀ ਗ੍ਰਿਫਤਾਰੀ ਤਕ ਸੰਸਕਾਰ ਨਾ ਕਰਨ ਦੀ ਚਿਤਾਵਨੀ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੁਲਜਮ ਨੂੰ ਅਦਾਲਤ ਪੇਸ਼ ਕਰ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜਮ ਦੀ ਗ੍ਰਿਫਤਾਰ ਤੋਂ ਬਾਅਦ ਪਰਿਵਾਰ ਨੇ ਧਰਨਾ ਸਮਾਪਤ ਕਰ ਦਿੱਤਾ ਹੈ।