ਪੰਜਾਬ ਸੰਗਰੂਰ ਬੀਜੇਪੀ ਦਫਤਰ ‘ਤੇ ਪਟਰੌਲ ਬੰਬ ਨਾਲ ਹਮਲਾ/ ਜਾਨੀ ਨੁਕਸਾਨ ਤੋਂ ਬਚਾਅ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - July 27, 2026 0 2 Facebook Twitter Pinterest WhatsApp ਸੰਗਰੂਰ ਵਿਖੇ ਅੱਜ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਥੇ ਅਣਪਛਾਤਿਆਂ ਨੇ ਭਾਜਪਾ ਦੇ ਦਫਤਰ ਉਤੇ ਪਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਵਾਲਾ ਮਾਹੌਲ ਬਣ ਗਿਆ। ਗਨੀਮਤ ਇਹ ਰਹੀ ਕਿ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਵਿੱਚ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਹੋਣ ਉਪਰੰਤ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।