ਪੰਜਾਬ ਫਤਿਹਗੜ੍ਹ ਸਾਹਿਬ ‘ਚ ਮੁਹੱਲਾ ਕਲੀਨਿਕ ਸਟਾਫ ਦਾ ਪ੍ਰਦਰਸ਼ਨ/ ਅਣਮਿੱਥੇ ਸਮੇਂ ਦੀ ਹੜਤਾਲ ਕਰ ਕੇ ਕੀਤੀ ਨਾਅਰੇਬਾਜ਼ੀ/ ਮੰਨੀਆਂ ਮੰਗਾਂ ਛੇਤੀ ਲਾਗੂ ਕਰਨ ਦੀ ਕੀਤੀ ਮੰਗ By admin - July 27, 2026 0 3 Facebook Twitter Pinterest WhatsApp ਆਮ ਆਦਮੀ ਕਲੀਨਿਕ ਸਾਂਝੇ ਫਰੰਟ ਦੇ ਸੱਦੇ ‘ਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਅਸਿਸਟੈਂਟਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਸਟਾਫ਼ ਵੱਲੋਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਮੁਲਾਜਮਾਂ ਨੇ ਸਰਕਾਰ ਤੋਂ ਮੰਨੀਆਂ ਮੰਗਾਂ ਛੇਤੀ ਲਾਗੂ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁਲਾਜਮ ਆਗੂ ਡਾ. ਸੁਖਵਿੰਦਰ ਸਿੰਘ ਅਤੇ ਡਾ. ਸੁਲੱਖਣ ਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਨਾਲ ਕਈ ਗੇੜ ਦੀਆਂ ਮੀਟਿੰਗਾਂ ਹੋਣ ਅਤੇ ਮੰਗਾਂ ਮੰਨਣ ਦਾ ਭਰੋਸਾ ਮਿਲਣ ਦੇ ਬਾਵਜੂਦ ਅਜੇ ਤੱਕ ਕੋਈ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਤਨਖ਼ਾਹ ਤੇ ਇਨਸੈਂਟਿਵ ਵਿੱਚ ਸਾਲਾਨਾ ਵਾਧਾ, ਕੈਜ਼ੁਅਲ ਤੇ ਮੈਡੀਕਲ ਛੁੱਟੀਆਂ ਦਾ ਪ੍ਰਬੰਧ, ਅਤੇ ਨੌਕਰੀਆਂ ਦੀ ਸੁਰੱਖਿਆ (ਪੱਕੇ ਕਰਨਾ) ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਵੀ ਕਈ ਵਾਰ ਮੁਲਾਕਾਤਾਂ ਹੋ ਚੁੱਕੀਆਂ ਹਨ, ਪਰ ਸਰਕਾਰ ਵੱਲੋਂ ਮੰਗਾਂ ਪ੍ਰਤੀ ਕੋਈ ਲੋੜੀਂਦਾ ਕਦਮ ਨਹੀਂ ਚੁੱਕਿਆ ਗਿਆ। ਆਗੂਆਂ ਨੇ ਸਾਫ਼ ਕੀਤਾ ਕਿ ਪੰਜਾਬ ਭਰ ਵਿੱਚ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਦਫ਼ਤਰਾਂ ਅੱਗੇ ਇਹ ਪ੍ਰਦਰਸ਼ਨ ਜਾਰੀ ਹਨ। ਜਦੋਂ ਤੱਕ ਸਰਕਾਰ ਮੰਗਾਂ ਸਬੰਧੀ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ, ਇਹ ਸੰਘਰਸ਼ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।