ਸੰਗਰੂਰ ਪਹੁੰਚੇ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ/ ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

0
12

ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਤੋਂ ਬਾਅਦ ਪੰਜਾਬ ਅਤੇ ਭਾਰਤ ਭਰ ਤੋਂ ਅਹਿਮ ਹਸਤੀਆਂ ਢੀਂਡਸਾਂ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੀਆਂ ਨੇ। ਇਸੇ ਦੇ ਤਹਿਤ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਢੀਂਡਸਾ ਪਰਿਵਾਰ ਘਰ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਪਰਿਵਾਰ ਨਾਲ ਦੁੱਖ ਵੰਡਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨਾਲ ਉਹਨਾਂ ਦਾ ਬਹੁਤ ਪਿਆਰ ਸੀ ਅਤੇ ਅਕਾਲੀ-ਭਾਜਪਾ ਗਠਜੋੜ ਦੌਰਾਨ ਉਹ ਪਰਮਿੰਦਰ ਸਿੰਘ ਢੀਂਡਸਾ ਦੇ ਚੋਣ ਪ੍ਰਚਾਰ ਵਿੱਚ ਵੀ ਮੌਜੂਦ ਰਹੇ ਸਨ। ਉਹਨਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੇ ਜਾਣ ਨਾਲ ਪੰਜਾਬ ਦੀ ਰਾਜਨੀਤੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਲੁਧਿਆਣਾ ਜ਼ਿਮਨੀ ਚੋਣਾਂ ਬਾਰੇ ਉਹਨਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਭਾਜਪਾ ਸਰਕਾਰ ਦੀਆਂ ਨੀਤੀਆਂ ਦਾ ਲੋਕ ਫਾਇਦਾ ਲੈ ਰਹੇ ਹਨ, ਉਸ ਤੋਂ ਭਾਜਪਾ ਨੂੰ ਫਾਇਦਾ ਮਿਲ ਸਕਦਾ ਐ।

LEAVE A REPLY

Please enter your comment!
Please enter your name here