ਪੰਜਾਬ ਰੂਪਨਗਰ ਵਾਸੀਆਂ ਨੂੰ ਮੁਨੀਸ਼ ਸਿਸੋਦੀਆਂ ਦਾ ਤੋਹਫਾ/ ਆਈਏਐਸ ਅਕੈਡਮੀ ਦਾ ਕੀਤਾ ਉਦਘਾਟਨ/ ਕਿਹਾ, ਹਰ ਬੱਚੇ ਨੂੰ ਮਿਲਣੀ ਚਾਹੀਦੀ ਹੈ ਉੱਚ ਸਿੱਖਿਆ By admin - July 27, 2026 0 3 Facebook Twitter Pinterest WhatsApp ਸੀਨੀਅਰ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਰੂਪਨਗਰ ਪਹੁੰਚੇ, ਜਿੱਥੇ ਉਨ੍ਹਾਂ ਨੇ ਆਈਏਐਸ ਅਕੈਡਮੀ ਦਾ ਉਦਘਾਟਨ ਕੀਤਾ। ਆਪਣੇ ਸੰਬੋਧਨ ਵਿਚ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਵਿੱਚ ਸਿਰਫ਼ ਕੁਝ ਚੁਣਿੰਦੇ ਬੱਚਿਆਂ ਲਈ ਉੱਚ ਪੱਧਰੀ ਸਿੱਖਿਆ ਸੰਸਥਾਨ ਖੋਲ੍ਹ ਦੇਣਾ ਹੀ ਕਾਫ਼ੀ ਨਹੀਂ ਹੈ ਬਲਕਿ ਹਰ ਹਰ ਹੋਣਹਾਰ ਬੱਚੇ ਨੂੰ ਇੱਕੋ ਜਿਹੀ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਮੌਕੇ ਪ੍ਰਾਪਤ ਹੋਣੇ ਚਾਹੀਦੇ ਹਨ। ਇਸੇ ਲਈ ਆਮ ਆਦਮੀ ਪਾਰਟੀ ਹਰ ਬੱਚੇ ਨੂੰ ਅੱਗੇ ਵਧਣ ਦਾ ਬਰਾਬਰ ਮੌਕੇ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਆਈਆਈਟੀ, ਥਾਪਰ ਅਤੇ ਹੋਰ ਪ੍ਰਸਿੱਧ ਸੰਸਥਾਵਾਂ ਦਾ ਖੁੱਲਣਾ ਚੰਗੀ ਗੱਲ ਹੈ, ਪਰ ਇਨ੍ਹਾਂ ਦਾ ਲਾਭ ਸਿਰਫ਼ ਸੀਮਿਤ ਗਿਣਤੀ ਦੇ ਵਿਦਿਆਰਥੀਆਂ ਨੂੰ ਹੀ ਮਿਲਦਾ ਹੈ। ਜ਼ਿਆਦਾਤਰ ਵਿਦਿਆਰਥੀਆਂ ਨੂੰ ਆਮ ਕਾਲਜਾਂ ਵਿੱਚ ਪੜ੍ਹਾਈ ਕਰਨੀ ਪੈਂਦੀ ਹੈ। ਆਮ ਆਦਮੀ ਪਾਰਟੀ ਦੀ ਸੋਚ ਹੈ ਕਿ ਸਿਰਫ਼ ਕੁਝ ਬੱਚਿਆਂ ਨੂੰ ਨਹੀਂ, ਸਗੋਂ ਹਰ ਬੱਚੇ ਨੂੰ ਅੱਗੇ ਵਧਣ ਦਾ ਬਰਾਬਰ ਮੌਕਾ ਮਿਲਣਾ ਚਾਹੀਦਾ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿੱਚ ਦੇਸ਼ ਭਰ ਤੋਂ ਵਿਦਿਆਰਥੀ ਆਈਏਐਸ ਅਤੇ ਯੂਪੀਐਸਸੀ ਦੀ ਤਿਆਰੀ ਲਈ ਆਉਂਦੇ ਹਨ, ਪਰ ਰੂਪਨਗਰ ਵਰਗੇ ਸ਼ਹਿਰਾਂ ਦੇ ਕਈ ਹੋਣਹਾਰ ਵਿਦਿਆਰਥੀ ਆਰਥਿਕ ਕਾਰਨਾਂ ਕਰਕੇ ਦਿੱਲੀ ਜਾਂ ਚੰਡੀਗੜ੍ਹ ਜਾ ਕੇ ਮਹਿੰਗੀ ਕੋਚਿੰਗ ਨਹੀਂ ਕਰ ਸਕਦੇ। ਕਈ ਮਾਪੇ ਆਪਣੀ ਸੀਮਿਤ ਆਮਦਨ ਵਿੱਚ ਕਿਸੇ ਤਰ੍ਹਾਂ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚਲਾਉਂਦੇ ਹਨ ਅਤੇ ਮਹਿੰਗੀ ਕੋਚਿੰਗ ਉਨ੍ਹਾਂ ਲਈ ਸੰਭਵ ਨਹੀਂ ਹੁੰਦੀ। ਇਸ ਕਾਰਨ ਕਈ ਹੋਣਹਾਰ ਵਿਦਿਆਰਥੀ ਆਪਣੇ ਸੁਪਨੇ ਅਧੂਰੇ ਛੱਡਣ ਲਈ ਮਜਬੂਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਮਕਸਦ ਸਿਰਫ਼ ਪਹਿਲਾਂ ਤੋਂ ਹੀ ਹੋਣਹਾਰ ਬੱਚਿਆਂ ਨੂੰ ਮੌਕੇ ਦੇਣਾ ਨਹੀਂ, ਸਗੋਂ ਹਰ ਸੁਪਨਾ ਦੇਖਣ ਵਾਲੇ ਬੱਚੇ ਦੀ ਪ੍ਰਤਿਭਾ ਨੂੰ ਨਿਖਾਰ ਕੇ ਉਸ ਨੂੰ ਅੱਗੇ ਵਧਾਉਣਾ ਹੋਣਾ ਚਾਹੀਦਾ ਹੈ। ਸਿਸੋਦੀਆ ਨੇ ਕਿਹਾ ਕਿ ਰੂਪਨਗਰ ਵਿੱਚ ਬਣ ਰਹੀ ਯੂਪੀਐਸਸੀ ਅਕੈਡਮੀ ਸ਼ੁਰੂ ਹੋਣ ਤੋਂ ਬਾਅਦ ਜ਼ਿਲ੍ਹੇ ਦਾ ਕੋਈ ਵੀ ਵਿਦਿਆਰਥੀ ਜਾਂ ਵਿਦਿਆਰਥਣ ਜੇਕਰ ਆਈਏਐਸ, ਆਈਪੀਐਸ ਜਾਂ ਹੋਰ ਸਿਵਲ ਸੇਵਾਵਾਂ ਵਿੱਚ ਜਾਣਾ ਚਾਹੇਗਾ, ਤਾਂ ਉਸ ਨੂੰ ਮਹਿੰਗੀ ਕੋਚਿੰਗ ਲਈ ਦਿੱਲੀ ਜਾਂ ਹੋਰ ਸ਼ਹਿਰਾਂ ਦਾ ਰੁਖ ਨਹੀਂ ਕਰਨਾ ਪਵੇਗਾ। ਹੁਣ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਕਰਜ਼ਾ ਲੈਣ, ਜ਼ਮੀਨ ਜਾਂ ਗਹਿਣੇ ਵੇਚਣ ਵਰਗੀਆਂ ਮਜਬੂਰੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਇਹ ਅਕੈਡਮੀ ਰੂਪਨਗਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਲਈ ਨਵੀਂ ਉਮੀਦ ਲੈ ਕੇ ਆਵੇਗੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰ ਹੋਣਹਾਰ ਵਿਦਿਆਰਥੀਆਂ ਨੂੰ ਵੀ ਆਪਣੇ ਸੁਪਨੇ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰੇਗੀ। ਪੰਜਾਬ ਵਿੱਚ ਕਥਿਤ ਪੇਪਰ ਲੀਕ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਇਹ ਅਫਵਾਹ ਕਾਂਗਰਸ ਅਤੇ ਭਾਜਪਾ ਦੇ ਲੋਕ ਫਰਜ਼ੀ ਟਵਿੱਟਰ ਅਕਾਊਂਟਾਂ ਰਾਹੀਂ ਫੈਲਾ ਰਹੇ ਹਨ। ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਪੇਪਰ ਲੀਕ ਨਹੀਂ ਹੋਇਆ।