ਮੋਗਾ ’ਚ ਚੋਰਾਂ ਨੇ ਜੁੱਤਿਆਂ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ/ ਮੋਬਾਈਲ ਫੋਨ, ਨਕਦੀ ਤੇ ਮਹਿੰਗੇ ਜੁੱਤੇ ਲੈ ਕੇ ਫਰਾਰ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
7

ਮੋਗਾ ਜ਼ਿਲ੍ਹੇ ਅੰਦਰ ਚੋਰੀ ਅਤੇ ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਮੋਗਾ-ਅੰਮ੍ਰਿਤਸਰ ਰੋਡ ਤੋਂ ਸਾਹਮਣੇ ਆਇਆ ਐ, ਜਿੱਥੇ ਚੋਰਾਂ ਨੇ ਜੁੱਤੀਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਐ। ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਐ। ਜਾਣਕਾਰੀ ਅਨੁਸਾਰ ਇਕ ਕਾਰ ਵਿਚ ਸਵਾਰ ਹੋ ਕੇ ਆਏ ਚੋਰ ਲੁਟੇਰਿਆਂ ਨੇ ਪਹਿਲਾਂ ਦੁਕਾਨ ਦੇ ਤਾਲੇ ਤੋੜੇ ਅਤੇ ਫਿਰ ਅੰਦਰ ਦਾਖਲ ਹੋ ਕੇ ਇਕ ਮੋਬਾਈਲ ਫੋਨ, ਕੁੱਝ ਨਕਦੀ ਅਤੇ ਭਾਰੀ ਮਾਤਰਾ ਵਿਚ ਜੁੱਤੇ ਲੈ ਕੇ ਫਰਾਰ ਹੋ ਗਏ।  ਦੁਕਾਨ ਮਾਲਕ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਐ। ਪੁਲਿਸ ਨੇ ਸੀਸੀਟੀਵੀ ਤਸਵੀਰਾਂ ਦੇ ਆਧਾਰ ਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਐ। ਦੁਕਾਨਦਾਰ ਨੇ ਦੱਸਿਆ ਕਿ ਹਰ ਰੋਜ਼ ਵਾਂਗ ਅੱਜ ਜਦੋਂ ਉਹ ਸਵੇਰੇ 9.30 ਵਜੇ ਦੁਕਾਨ ‘ਤੇ ਆਇਆ ਤਾਂ ਉਸਨੇ ਦੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ। ਉਸਨੇ ਤੁਰੰਤ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਿਸ ਵਿੱਚ ਉਸਨੂੰ ਚੋਰਾਂ ਦੀ ਪੂਰੀ ਘਟਨਾ ਬਾਰੇ ਪਤਾ ਲੱਗਾ। 4 ਲੋਕ ਇੱਕ ਕਾਰ ਵਿੱਚ ਆਏ, ਸ਼ਟਰ ਤੋੜਿਆ, ਦੁਕਾਨ ਵਿੱਚ ਦਾਖਲ ਹੋਏ ਅਤੇ ਦੁਕਾਨ ਵਿੱਚੋਂ ਇੱਕ ਮੋਬਾਈਲ ਫੋਨ, ਕੁਝ ਨਕਦੀ ਅਤੇ ਵੱਡੀ ਮਾਤਰਾ ਵਿੱਚ ਜੁੱਤੇ ਚੋਰੀ ਕਰ ਲਏ। ਉਸਨੇ ਚੋਰੀ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਐਸਐਚਓ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਚੋਰੀ ਦੀ ਸ਼ਿਕਾਇਤ ਮਿਲੀ ਹੈ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here