ਪੰਜਾਬ ਰਾਜਪਾਲ ਨੂੰ ਮਿਲੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ/ ਚੰਦੂਮਾਜਰਾ ਸਮੇਤ ਦਿੱਗਜ਼ ਆਗੂ ਰਹੇ ਮੌਜੂਦ/ ਜਗਤਾਰ ਹਵਾਰਾ ਨੂੰ ਪੈਰੋਲ ਦੇਣ ਦੇ ਚੁੱਕਿਆ ਮੁੱਦਾ By admin - July 28, 2026 0 2 Facebook Twitter Pinterest WhatsApp ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਦਾ ਇਕ ਵਫਦ ਅੱਜ ਚੰਡੀਗੜ੍ਹ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੂੰ ਮਿਲਣ ਪਹੁੰਚਿਆ। ਪ੍ਰੈੱਸ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਾਲੇ ਵਫਦ ਵਿਚ ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੋਂ ਇਲਾਵਾ ਹੋਰ ਕਈ ਆਗੂ ਮੌਜੂਦ ਸਨ। ਵਫਦ ਨੇ ਪ੍ਰੋ. ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਚੁੱਕਿਆ। ਆਗੂਆਂ ਨੇ ਮੰਗ ਕੀਤੀ ਕਿ ਪ੍ਰੋ. ਜਗਤਾਰ ਸਿੰਘ ਹਵਾਰਾ ਦੀ ਮਾਂ ਕਾਫੀ ਬਿਮਾਰ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਵਫਦ ਨੇ 150 ਪਿੰਡਾਂ ਦੀਆਂ ਪੰਚਾਇਤਾਂ ਦੇ ਮਤੇ ਵੀ ਰਾਜਪਾਲ ਨੂੰ ਸੌਂਪੇ ਗਏ, ਜਿਸ ਵਿਚ ਪੰਚਾਇਤਾਂ ਨੇ ਹਵਾਰਾ ਦੀ ਜ਼ਿੰਮੇਵਾਰੀ ਲੈਣ ਦੀ ਗੱਲ ਕਹੀ ਗਈ ਹੈ। ਰਾਜਪਾਲ ਨਾਲ ਮਿਲਣੀ ਤੋਂ ਬਾਅਦ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਉਹ ਪਹਿਲਾਂ ਉਨ੍ਹਾਂ ਨਾਲ ਸੰਪਰਦਾਇਕ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਿਲੇ ਸਨ ਅਤੇ ਅੱਜ ਉਨ੍ਹਾਂ ਨੇ ਫਿਰ ਜਗਤਾਰ ਸਿੰਘ ਹਵਾਰਾ ਦਾ ਮੁੱਦਾ ਉਠਾਇਆ। ਉਨ੍ਹਾਂ ਮੰਗ ਕੀਤੀ ਕਿ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ ਕਿਉਂਕਿ ਉਨ੍ਹਾਂ ਦੀ ਮਾਂ ਬਿਮਾਰ ਹੈ। ਚੰਦੂਮਾਜਰਾ ਨੇ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਪੈਰੋਲ ਦੇਣ ਲਈ ਯਤਨ ਕੀਤੇ ਜਾਣਗੇ। ਇਸੇ ਤਰ੍ਹਾਂ ਵਫਦ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਮੁੱਦਾ ਵੀ ਚੁੱਕਿਆ। ਵਫਦ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਮੁੱਦਾ ਵੀ ਚੁੱਕਿਆ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਵੀ ਮੰਗ ਕੀਤੀ ਹੈ।