ਪੰਜਾਬ ਚੰਡੀਗੜ੍ਹ ਵਿਖੇ ਖਜਾਨਾ ਮੰਤਰੀ ਚੀਮਾ ਦੀ ਪ੍ਰੈੱਸ ਕਾਨਫਰੰਸ/ ਪੀਐਸਪੀਸੀਐਲ ਮੁਲਾਜ਼ਮਾਂ ਦੀਆਂ ਮੰਨੀਆਂ ਸਾਰੀਆਂ ਮੰਗਾਂ/ ਮੁਲਾਜਮਾਂ ਦੀ ਹੜਤਾਲ ਛੇਤੀ ਖਤਮ ਹੋਣ ਦੀ ਪ੍ਰਗਟਾਈ ਆਸ By admin - July 28, 2026 0 3 Facebook Twitter Pinterest WhatsApp ਪੰਜਾਬ ਸਰਕਾਰ ਨੇ ਬਿਜਲੀ ਮਹਿਕਮੇ ਨਾਲ ਜੁੜੀਆਂ ਯੂਨੀਅਨਾਂ ਦੀਆਂ ਮੰਗਾਂ ਮੰਨ ਲਈਆਂ ਨੇ। ਸਰਕਾਰ ਦੀ ਇਸ ਪਹਿਲ ਤੋਂ ਬਾਅਦ ਬਿਜਲੀ ਮਹਿਕਮੇ ਦੇ ਹੜਤਾਲੀ ਮੁਲਾਜਮਾਂ ਦੀ ਹੜਤਾਲ ਖਤਮ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੀਐਸਪੀਸੀਐਲ ਨਾਲ ਸਬੰਧਤ 16 ਯੂਨੀਅਨਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਤੇ ਲਗਭਗ ਸਹਿਮਤੀ ਬਣ ਗਈ ਹੈ ਅਤੇ ਸਰਕਾਰ ਛੇਤੀ ਹੀ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਨਾਲ ਸਬੰਧਤ ਇਕ ਯੂਨੀਅਨ ਬਾਕੀ ਰਹਿ ਗਈ ਹੈ, ਜਿਸ ਨਾਲ ਛੇਤੀ ਹੀ ਮੀਟਿੰਗ ਕਰ ਕੇ ਮਸਲਾ ਹੱਲ ਕ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਵਰਗ ਦੀਆਂ ਜਾਇਜ਼ ਮੰਗਾਂ ਤੇ ਲਗਾਤਾਰ ਵਿਚਾਰ ਕਰ ਰਹੀ ਹੈ ਅਤੇ ਛੇਤੀ ਹੀ ਸਾਰੇ ਹੜਤਾਲੀ ਮੁਲਾਜਮ ਕੰਮ ਉਤੇ ਪਰਤ ਆਉਣਗੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਅਤੇ CMD ਬਸੰਤ ਗਰਗ ਨੇ ਪਾਵਰਕੌਮ ਦੀਆਂ 16 ਯੂਨੀਅਨਾਂ ਨਾਲ ਲਗਭਗ 7-8 ਘੰਟੇ ਲੰਬੀ ਬੈਠਕ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਪਟਿਆਲਾ ਮੁੱਖ ਦਫ਼ਤਰ ਵਿਖੇ 5 ਘੰਟੇ ਬੈਠਕ ਕਰਕੇ ਸਾਰੀਆਂ 16 ਯੂਨੀਅਨਾਂ ਨਾਲ ਸਹਿਮਤੀ ਬਣਾਈ, ਜਿਸ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਗਈ। ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਦੀ ਜਾਂਚ ਲਈ ਵਿੱਤ ਵਿਭਾਗ ਦੀ ਇੱਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ, ਜੋ 15 ਅਗਸਤ ਤੱਕ ਆਪਣੀ ਅੰਤਿਮ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਅਤੇ ਨਰਸਿੰਗ ਸਟਾਫ਼ ਨਾਲ ਵੀ ਬੈਠਕ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਵੀ ਆਪਣੀ ਹੜਤਾਲ ਦੀ ਕਾਲ ਵਾਪਸ ਲੈ ਲਈ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਆਊਟਸੋਰਸ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਠੇਕੇ ‘ਤੇ ਲਿਆਉਣ ਲਈ ਆਰਡੀਨੈਂਸ ਤਿਆਰ ਕਰਕੇ ਰਾਜਪਾਲ ਕੋਲ ਪ੍ਰਵਾਨਗੀ ਲਈ ਭੇਜ ਚੁੱਕੀ ਹੈ। ਇਸ ਦੇ ਪਾਸ ਹੁੰਦਿਆਂ ਹੀ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਲਿਆ ਕੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੀਵਰੇਜ ਬੋਰਡ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਲਈ ਵੀ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਬੈਠਕਾਂ ਜਾਰੀ ਹਨ, ਅਤੇ ਸਰਕਾਰ ਲਗਾਤਾਰ ਮੁਲਾਜ਼ਮਾਂ ਦੇ ਮਸਲਿਆਂ ਦਾ ਪੁਖ਼ਤਾ ਹੱਲ ਕੱਢ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਨੇ ਬਾਕੀ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਨੇ, ਉਸੇ ਤਰ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਤੇ ਵੀ ਪਹਿਲ ਦੇ ਆਧਾਰ ਤੇ ਗੱਲਬਾਤ ਕਰ ਕੇ ਮਸਲੇ ਹੱਲ ਕੀਤੇ ਜਾ ਰਹੇ ਹਨ।