ਪੰਜਾਬ ਜਲੰਧਰ ’ਚ ਟਰਾਂਸਫਾਰਮਰ ਨਾਲ ਟਕਰਾਇਆ ਬੇਕਾਬੂ ਟਰੱਕ/ ਸੜਕ ’ਤੇ ਡੁੱਲੇ ਤੇਲ ਕਾਰਨ ਐਕਟਿਵਾ ਸਵਾਰ ਜ਼ਖਮੀ/ ਲੋਕਾਂ ਨੇ ਟਰੱਕ ਡਰਾਈਵਰ ਫੜ ਕੇ ਕੀਤਾ ਪੁਲਿਸ ਹਵਾਲੇ By admin - July 29, 2026 0 2 Facebook Twitter Pinterest WhatsApp ਜਲੰਧਰ ਦੇ ਹਨੂੰਮਾਨ ਚੌਕ ’ਤੇ ਅੱਜ ਉਸ ਵੇਲੇ ਵੱਡਾ ਹਾਦਸਾ ਟੱਲ ਗਿਆ ਜਦੋਂ ਇੱਕ ਬੇਕਾਬੂ ਟਰੱਕ ਸੜਕ ਕੰਢੇ ਲੱਗੇ ਬਿਜਲੀ ਟਰਾਂਸਫਾਰਮਰ ਨਾਲ ਟਕਰਾ ਗਿਆ। ਇਸ ਹਾਦਸੇ ਵਿਚ ਟਰਾਂਸਫਾਰਮਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਭਾਰੀ ਮਾਤਰਾ ਵਿਚ ਤੇਲ ਸੜਕ ਤੇ ਖਿੱਲਰ ਗਿਆ, ਜਿਸ ਉਤੇ ਫਿਸਲਣ ਕਾਰਨ ਇਕ ਐਕਟਿਵਾ ਸਵਾਰ ਜ਼ਖਮੀ ਹੋ ਗਿਆ। ਘਟਨਾ ਤੋਂ ਬਾਦ ਮੌਕੇ ਤੇ ਇਕੱਤਰ ਹੋਏ ਲੋਕਾਂ ਨੇ ਟਰੱਕ ਚਾਲਕ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ। ਮੌਕੇ ਤੇ ਪਹੁੰਚੀ ਥਾਣਾ ਨੰਬਰ-3 ਦੀ ਪੁਲਿਸ ਨੇ ਟਰੱਕ ਨੂੰ ਜ਼ਬਤ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਨਟਾ ਤੋਂ ਬਾਅਦ ਮੌਕੇ ਤੇ ਪਹੁੰਚੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਬਿਜਲੀ ਸਪਲਾਈ ਮੁੜ ਚਾਲੂ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।