ਪੰਜਾਬ ਫਰੀਦਕੋਟ ਦੀਆਂ ਬੈਰਕਾਂ ਚੋਂ 4 ਮੋਬਾਈਲ ਫੋਨ ਬਰਾਮਦ/ ਜੇਲ੍ਹ ਅੰਦਰ ਚੱਲੇ ਤਲਾਸ਼ੀ ਮੁਹਿੰਮ ਦੌਰਾਨ ਹੋਈ ਬਰਾਮਦਗੀ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - July 29, 2026 0 2 Facebook Twitter Pinterest WhatsApp ਫਰੀਦਕੋਟ ਦੀ ਮਾਡਰਨ ਜੇਲ ਮੋਬਾਈਲ ਬਰਾਮਦਗੀ ਨੂੰ ਲੈ ਕੇ ਮੁੜ ਚਰਚਾ ਵਿਚ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਵੱਖ ਵੱਖ ਬੈਰਕਾਂ ਵਿਚੋਂ 4 ਮੋਬਾਈਲ ਫੋਨ ਅਤੇ ਇਕ ਸਿਮ ਕਾਰਡ ਬਰਾਮਦ ਹੋਇਆ ਹੈ। ਤਲਾਸ਼ੀ ਦੌਰਾਨ ਹਾਈ ਰਿਸਕ ਬੰਦੀ ਨਵਜੋਤ ਸਿੰਘ ਦੇ ਕਬਜ਼ੇ ਵਿੱਚੋਂ ਇੱਕ ਮੋਬਾਈਲ ਫ਼ੋਨ ਅਤੇ ਇੱਕ ਸਿਮ ਕਾਰਡ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਹਵਾਲਾਤੀ ਰਮਨਦੀਪ ਸਿੰਘ, ਭੁਪਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਕੋਲੋਂ ਇੱਕ ਟੱਚ ਸਕਰੀਨ ਅਤੇ ਦੋ ਕੀਪੈਡ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਪੁਲਿਸ ਨੇ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਫ਼ਰੀਦਕੋਟ ਦੇ ਸਹਾਇਕ ਸੁਪਰਡੈਂਟ ਕਰਮਜੀਤ ਸਿੰਘ ਭੁੱਲਰ ਵੱਲੋਂ ਥਾਣਾ ਸਿਟੀ ਕੋਤਵਾਲੀ ਫ਼ਰੀਦਕੋਟ ਨੂੰ ਭੇਜੀਆਂ ਸ਼ਿਕਾਇਤਾਂ ਵਿੱਚ ਦੱਸਿਆ ਗਿਆ ਕਿ 27 ਜੁਲਾਈ ਨੂੰ ਜੇਲ੍ਹ ਗਾਰਦ ਦੀ ਮਦਦ ਨਾਲ ਜੇਲ੍ਹ ਦੇ ਸੁਰੱਖਿਆ ਜ਼ੋਨ ਸਮੇਤ ਵੱਖ-ਵੱਖ ਬਲਾਕਾਂ ਅਤੇ ਬੈਰਕਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਬਲਾਕ-ਬੀ ਦੀ ਬੈਰਕ ਨੰਬਰ-6 ਵਿੱਚ ਬੰਦ ਹਾਈ ਰਿਸਕ ਬੰਦੀ ਨਵਜੋਤ ਸਿੰਘ ਵਾਸੀ ਪਿੰਡ ਈਸ਼ਰ ਸਿੰਘ ਵਾਲਾ, ਜ਼ਿਲ੍ਹਾ ਬਰਨਾਲਾ ਦੇ ਕਬਜ਼ੇ ਵਿੱਚੋਂ ਇੱਕ ਟੱਚ ਸਕਰੀਨ ਮੋਬਾਈਲ ਫ਼ੋਨ ਅਤੇ ਇੱਕ ਸਿਮ ਕਾਰਡ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਜੇਲ੍ਹ ਦੇ ਹੋਰ ਬਲਾਕਾਂ ਵਿੱਚ ਕੀਤੀ ਗਈ ਤਲਾਸ਼ੀ ਦੌਰਾਨ ਹਵਾਲਾਤੀ ਰਮਨਦੀਪ ਸਿੰਘ ਵਾਸੀ ਭੋਰਾ ਕਲੋਨੀ, ਜ਼ਿਲ੍ਹਾ ਲੁਧਿਆਣਾ, ਹਵਾਲਾਤੀ ਭੁਪਿੰਦਰ ਸਿੰਘ ਵਾਸੀ ਬਾਬਾ ਸੂਰਤ ਨਗਰ, ਜ਼ਿਲ੍ਹਾ ਮੋਗਾ ਅਤੇ ਹਵਾਲਾਤੀ ਕੁਲਵਿੰਦਰ ਸਿੰਘ ਵਾਸੀ ਬੋਗੇਵਾਲ, ਜ਼ਿਲ੍ਹਾ ਮੋਗਾ ਦੇ ਕਬਜ਼ੇ ਵਿੱਚੋਂ ਇੱਕ ਟੱਚ ਸਕਰੀਨ ਅਤੇ ਦੋ ਕੀਪੈਡ ਮੋਬਾਈਲ ਫ਼ੋਨ ਬਰਾਮਦ ਹੋਏ। ਜੇਲ੍ਹ ਪ੍ਰਸ਼ਾਸਨ ਨੇ ਬਰਾਮਦ ਕੀਤੇ ਮੋਬਾਈਲ ਫ਼ੋਨਾਂ ਅਤੇ ਸਿਮ ਕਾਰਡ ਨੂੰ ਕਬਜ਼ੇ ਵਿੱਚ ਲੈ ਕੇ ਤੁਰੰਤ ਇਸ ਸਬੰਧੀ ਸਿਟੀ ਕੋਤਵਾਲੀ ਫ਼ਰੀਦਕੋਟ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਸ਼ਿਕਾਇਤਾਂ ਦੇ ਆਧਾਰ ’ਤੇ ਹਾਈ ਰਿਸਕ ਬੰਦੀ ਅਤੇ ਤਿੰਨਾਂ ਹਵਾਲਾਤੀਆਂ ਖ਼ਿਲਾਫ਼ ਜੇਲ੍ਹ ਐਕਟ ਦੇ ਤਹਿਤ ਵੱਖ-ਵੱਖ ਮੁਕੱਦਮੇ ਦਰਜ ਕਰ ਲਏ ਹਨ। ਪੁਲਿਸ ਅਨੁਸਾਰ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।