ਪੰਜਾਬ ਗੁਰਦਾਸਪੁਰ ’ਚ ਵਕੀਲਾਂ ਦੀ ਭੁੱਖ ਹੜਤਾਲ ਜਾਰੀ/ ਰੋਜ਼ਾਨਾ 10 ਤੋਂ 12 ਵਕੀਲ ਕਰ ਰਹੇ ਭੁੱਖ ਹੜਤਾਲ/ 7 ਅਗੱਸਤ ਨੂੰ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਦਾ ਐਲਾਨ By admin - July 31, 2026 0 2 Facebook Twitter Pinterest WhatsApp ਐਲਏਡੀਸੀ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਵਕੀਲਾਂ ਨੇ 7 ਅਗੱਸਤ ਤੋਂ ਦਿੱਲੀ ਦੇ ਯੰਤਰ ਮੰਤਰ ਵਿਖੇ ਵੱਡਾ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ। ਗੁਰਦਾਸਪੁਰ ਜਿਲ੍ਹਾ ਕਚਹਿਰੀਆਂ ਵਿਚ ਭੁੱਖ ਹੜਤਾਲ ਤੇ ਬੈਠੇ ਵਕੀਲਾਂ ਦਾ ਕਹਿਣਾ ਹੈ ਕਿ ਉਹ 20 ਜੁਲਾਈ ਤੋਂ ਇਕ ਕਾਨੂੰਨ ਖਿਲਾਫ ਧਰਨਾ ਪ੍ਰਦਰਸ਼ਨ ਅਤੇ ਭੁੱਖ ਹੜਤਾਲ ਕਰ ਰਹੇ ਹਨ ਪਰ ਸਰਕਾਰ ਨੇ ਅਜੇ ਤਕ ਮੰਗ ਨਹੀਂ ਮੰਨੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਵਕੀਲਾਂ ਵੱਲੋਂ ਸਮਰਥਨ ਮਿਲ ਰਿਹਾ ਹੈ, ਜਿਸ ਦੇ ਚਲਦਿਆਂ 7 ਅਗੱਸਤ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਕੌਮੀ ਪੱਧਰ ਤੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਲੀਗਲ ਏਡ ਡਿਫੈਂਸ ਕੌਂਸਲ ਨਾਮਕ ਕਾਨੂੰਨ ਦੇ ਖਿਲਾਫ ਵਕੀਲ ਕੰਮ ਕਰ ਛੱਡ ਕੇ 20 ਜੁਲਾਈ ਤੋਂ ਹੜਤਾਲ ਤੇ ਬੈਠੇ ਹੋਏ ਹਨ। ਗੱਲ ਜੇਕਰ ਗੁਰਦਾਸਪੁਰ ਦੀ ਕੀਤੀ ਜਾਵੇ ਤਾਂ ਇੱਥੇ ਵਕੀਲਾਂ ਨੇ ਧਰਨੇ ਪ੍ਰਦਰਸ਼ਨ ਦੇ ਨਾਲ ਨਾਲ ਭੁੱਖ ਹੜਤਾਲ ਪੀ ਸ਼ੁਰੂ ਕਰ ਦਿੱਤੀ ਹੈ। ਇੱਥੇ ਰੋਜ਼ਾਨਾ 10 ਤੋਂ 12 ਵਕੀਲ ਭੁੱਖੜਤਾਲ ਤੇ ਬੈਠ ਰਹੇ ਹਨ। ਪ੍ਰਦਰਸ਼ਨ ਕਰ ਰਹੇ ਵਕੀਲਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਵਕੀਲਾਂ ਦੀ ਰੋਜੀ ਰੋਟੀ ਖੋਹਣ ਵਾਲਾ ਹੈ ਤੇ ਨਾਲ ਹੀ ਇਸ ਨਾਲ ਅਪਰਾਧੀਆਂ ਨੂੰ ਵੀ ਫਾਇਦਾ ਮਿਲੇਗਾ। ਵਕੀਲਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਹ ਕਾਨੂੰਨ ਛੇਤੀ ਵਾਪਸ ਨਾ ਲਿਆ ਤਾਂ ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ ਵਿੱਚ ਪੂਰੇ ਭਾਰਤ ਦੇ ਵਕੀਲਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਏਗਾ ਅਤੇ ਕਾਨੂੰਨ ਰੱਦ ਨਾ ਹੋਣ ਤੱਕ ਵਕੀਲਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।