ਪੰਜਾਬ ਲੁਧਿਆਣਾ ’ਚ ਸਫਾਈ ਕਰਮਚਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ/ ਪ੍ਰਤਾਪ ਚੌਂਕ ’ਤੇ ਕੂੜਾ ਸੁੱਟ ਕੇ ਕੀਤੀ ਨਾਅਰੇਬਾਜ਼ੀ/ ਡੀਐਸਪੀ ਖਿਲਾਫ ਕੱਢੀ ਭੜਾਸ, ਮੰਗੀ ਬਰਖਾਸਤਗੀ By admin - July 31, 2026 0 3 Facebook Twitter Pinterest WhatsApp ਲੁਧਿਆਣਾ ਵਿਖੇ ਸਫਾਈ ਕਰਮਚਾਰੀਆਂ ਨੇ ਸ਼ਹਿਰ ਦੇ ਪ੍ਰਤਾਪ ਚੌਂਕ ਵਿਖੇ ਸੜਕਾਂ ਤੇ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਸਰਕਾਰ ਤੋਂ ਮਹਿਲਾ ਕਰਮਚਾਰੀਆਂ ਤੇ ਤਸ਼ੱਦਦ ਕਰਨ ਵਾਲੇ ਡੀਐਸਪੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਤਨਖਾਹਾਂ ਵਧਾ ਕੇ ਡੰਗ ਟਪਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਕੱਚੇ ਮੁਲਾਜਮਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕੀਤੀ। ਜਦੋਂ ਤਕ ਸਰਕਾਰ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਮੰਨ ਨਹੀਂ ਲੈਂਦੀ, ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ। ਉਨ੍ਹਾਂ ਪੰਜਾਬ ਵਾਸੀਆਂ ਤੋਂ ਵੀ ਸੰਘਰਸ਼ ਵਿਚ ਸਹਿਯੋਗ ਦੀ ਕੀਤੀ।