ਪੰਜਾਬ ਚੰਡੀਗੜ੍ਹ ’ਚ ਰਾਜਪਾਲ ਨੂੰ ਮਿਲਿਆ ਅਕਾਲੀ ਦਲ ਦਾ ਵਫਦ/ ਸੁਖਬੀਰ ਬਾਦਲ ਦੀ ਅਗਵਾਈ ’ਚ ਦਿੱਤਾ ਮੰਗ ਪੱਤਰ/ ਪੇਪਰ ਲੀਕ ਮਾਮਲੇ ’ਚ ਮੰਗਿਆ ਦਖਲ By admin - July 31, 2026 0 2 Facebook Twitter Pinterest WhatsApp ਅਕਾਲੀ ਦਲ ਦੇ ਵਫਦ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਹੁੰਚੇ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਬਰਨਾਲਾ ਲਾਠੀਚਾਰਜ ਤੇ ਕਥਿਤ ਪੇਪਰ ਲੀਕ ਦੇ ਮਾਮਲਿਆਂ ਵਿਚ ਦਖਲ ਦੀ ਮੰਗ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਨੇ ਸਰਕਾਰ ਉਤੇ ਕਥਿਤ ਪੇਪਰ ਲੀਕ ਮਾਮਲੇ ਵਿਚ ਗਲਤ ਬਿਆਨੀ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਡੀਐਸਪੀ ਵੱਲੋਂ ਕੀਤੀ ਗਈ ਕਥਿਤ ਕਾਰਵਾਈ ’ਤੇ ਸਰਕਾਰ ਨੇ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਅਤੇ ਲੋਕਾਂ ਦੇ ਦਬਾਅ ਤੋਂ ਬਾਅਦ ਸਿਰਫ਼ ਕਾਗਜ਼ਾਂ ਵਿੱਚ ਮੁਅੱਤਲੀ ਕਰ ਦਿੱਤੀ ਗਈ। ਉਨ੍ਹਾਂ ਸੰਬੰਧਤ ਡੀਐਸਪੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਦੀ ਮੰਗ ਕੀਤੀ ਉਨ੍ਹਾਂ ਕਿਹਾ ਕਿ ਜੇਕਰ ਇਹ ਕਾਰਵਾਈ ਨਹੀਂ ਹੁੰਦੀ ਤਾਂ ਉਨ੍ਹਾਂ ਅਤੇ ਪਾਰਟੀ ਦੇ ਆਗੂਆਂ ’ਤੇ ਦਰਜ ਕੀਤੇ ਗਏ ਕੇਸਾਂ ਦੀ ਤਰ੍ਹਾਂ ਮੁੱਖ ਮੰਤਰੀ ਸਮੇਤ ਜ਼ਿੰਮੇਵਾਰ ਅਧਿਕਾਰੀਆਂ ’ਤੇ ਵੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਪੇਪਰ ਲੀਕ ਬਾਰੇ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਇਸ ਮਾਮਲੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪੁਲਿਸ ਨੇ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਮਾਰਚ 2026 ਵਿੱਚ ਦਸਵੀਂ ਜਮਾਤ ਦਾ ਪੇਪਰ, 12ਵੀਂ ਜਮਾਤ ਦਾ ਪੇਪਰ ਅਤੇ 19 ਜੁਲਾਈ ਨੂੰ ਫ਼ਰੀਦਕੋਟ ਵਿੱਚ ਫਾਰਮੇਸੀ ਪ੍ਰੀਖਿਆ ਦਾ ਪੇਪਰ ਵੀ ਲੀਕ ਹੋਇਆ। ਉਨ੍ਹਾਂ ਕਿਹਾ ਕਿ ਕਈ ਭਰਤੀਆਂ ਅਤੇ ਪ੍ਰੀਖਿਆਵਾਂ ’ਤੇ ਹਾਈਕੋਰਟ ਵੱਲੋਂ ਰੋਕ ਲਗਾਈ ਗਈ ਹੈ ਅਤੇ ਕਈ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਆਪਣੇ ਚਹੇਤਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਪੇਪਰ ਲੀਕ ਕਰਵਾ ਰਹੀ ਹੈ। ਉਨ੍ਹਾਂ ਸਾਰੇ ਕਥਿਤ ਪੇਪਰ ਲੀਕ ਮਾਮਲਿਆਂ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ 1 ਅਗਸਤ ਤੋਂ ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਅਤੇ ਰੈਲੀਆਂ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਪਾਰਟੀ ਦੀ ਮੀਟਿੰਗ ਵੀ ਬੁਲਾਈ ਗਈ ਹੈ।