ਪੁਲਿਸ ਕੇਸ ਨੂੰ ਲੈ ਕੇ ਬੋਲੇ ਵਿਧਾਇਕ ਇਆਲੀ/ ਵਾਪਰੇ ਘਟਨਾਕ੍ਰਮ ਨੂੰ ਦੱਸਿਆ ਆਮ ਘਟਨਾ/ ਕਿਹਾ, ਪਰਚੇ ਹੌਂਸਲੇ ਨਹੀਂ ਤੋੜ ਸਕਦੇ, ਅੱਗੇ ਵੀ ਲੜਦੇ ਰਹਾਂਗੇ

0
2

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਖੁਦ ਤੇ ਐਫਆਈਆਰ ਦਰਜ ਹੋਣ ਨੂੰ ਲੈ ਕੇ ਆਪਣਾ ਪ੍ਰਤੀਕਰਮ ਦਿੱਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਪੰਜਾਬ ਦੇ ਹਿੱਤਾਂ ਦੀ ਲੜਾਈ ਲੜਣ ਵਾਲੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਨੇ ਪਰਚਾ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਕਾਰਵਾਈ ਨੂੰ ਖਿੱੜੇ ਮੱਥੇ ਪ੍ਰਵਾਨ ਕਰਦੇ ਹਾਂ ਅਤੇ ਅੱਗੇ ਤੋਂ ਵੀ ਹੱਕ ਸੱਚ ਦੀ ਲੜਾਈ ਇਸੇ ਤਰ੍ਹਾਂ ਲੜਦੇ ਰਹਾਂਗੇ।

ਦੱਸਣਯੋਗ ਹੈ ਕਿ ਚੰਡੀਗੜ੍ਹ ਵਿਖੇ ਬੀਤੇ ਕੱਲ੍ਹ ਹੋਏ ਰੋਸ ਪ੍ਰਦਰਸ਼ਨ ਨੂੰ ਲੈ ਕੇ ਮਨਪ੍ਰੀਤ ਸਿੰਘ ਇਆਲੀ ਤੇ ਸਾਥੀਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੇ ਨਿੱਜੀ ਸਵਾਰਥਾਂ ਲਈ ਨਹੀਂ ਸਗੋ ਕੌਮ, ਪੰਥ ਤੇ ਪੰਜਾਬ ਦੇ ਹੱਕਾਂ ਲਈ ਪਿਛਲੇ 30-30 ਸਾਲਾਂ ਤੋਂ ਜੇਲਾਂ ਅੰਦਰ ਬੰਦ ਹਨ। ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਮੇਤ ਜਿਨ੍ਹਾਂ ‘ਤੇ NSA ਵਰਗੇ ਕਾਲੇ ਕਾਨੂੰਨ ਲਗਾਏ ਗਏ ਹਨ, ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਚੁੱਕਣਾ ਕੋਈ ਗੁਨਾਹ ਨਹੀਂ ਹੈ। ਇਹ ਪਰਚੇ ਅਤੇ ਮੁਕੱਦਮੇ ਸਾਡੇ ਹੌਸਲੇ ਨਹੀਂ ਤੋੜ ਸਕਦੇ। ਅਸੀਂ ਪਹਿਲਾਂ ਵੀ ਆਪਣੇ ਹੱਕਾਂ ਲਈ ਲੜਦੇ ਰਹੇ ਹਾਂ ਅਤੇ ਅੱਗੇ ਵੀ ਇਸੇ ਤਰ੍ਹਾਂ ਆਵਾਜ਼ ਬੁਲੰਦ ਕਰਦੇ ਰਹਾਂਗੇ

LEAVE A REPLY

Please enter your comment!
Please enter your name here