ਪੰਜਾਬ ਜਲੰਧਰ ’ਚ ਕੈਮੀਕਲ ਫੈਕਟਰੀ ਨੂੰ ਲੱਗੀ ਅੱਗ/ ਤਿੰਨ ਧਮਾਕਿਆਂ ਨਾਲ ਇਲਾਕੇ ’ਚ ਫੈਲੀ ਦਹਿਸ਼ਤ/ ਸਾਮਾਨ ਸੜ ਕੇ ਸੁਆਹ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ By admin - August 1, 2026 0 2 Facebook Twitter Pinterest WhatsApp ਜਲੰਧਰ ਦੇ ਦੀ ਥ੍ਰੀ ਸਟਾਰ ਕਲੋਨੀ ਇਲਾਕੇ ਵਿਚ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਆਦਰਸ਼ ਐਂਟਰਪ੍ਰਾਈਜ਼ ਕੈਮੀਕਲ ਨਾਮ ਦੀ ਫੈਕਟਰੀ ਅੰਦਰ ਭਿਆਨਕ ਅੱਗ ਲੱਗ ਗਈ। ਅੱਗ ਐਨੀ ਤੇਜੀ ਨਾਲ ਫੈਲੀ ਕਿ ਇਸ ਨੇ ਕੁੱਝ ਹੀ ਮਿੰਟਾਂ ਵਿੱਚ ਭਿਆਨਕ ਰੂਪ ਅਖਤਿਆਰ ਕਰ ਲਿਆ। ਫੈਕਟਰੀ ਵਿੱਚੋਂ ਕਾਲਾ ਧੂੰਆਂ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ। ਇਸ ਦੌਰਾਨ ਫੈਕਟਰੀ ਦੇ ਅੰਦਰ ਤਿੰਨ ਵੱਡੇ ਧਮਾਕੇ ਹੋਏ ਜਿਸ ਕਾਰਨ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੀ ਛੇਤੀ ਕਾਰਵਾਈ ਦੇ ਚਲਦਿਆਂ ਹਾਦਸਾ ਟੱਲ ਗਿਆ ਹੈ। ਫਾਇਰ ਬ੍ਰਿਗੇਡ ਅਧਿਕਾਰੀ ਰਾਜਿੰਦਰ ਕੁਮਾਰ ਸੋਹਤਾ ਨੇ ਦੱਸਿਆ ਕਿ ਥ੍ਰੀ ਸਟਾਰ ਕਲੋਨੀ ਦੇ ਸ਼ੇਖ ਰੋਡ ‘ਤੇ ਸਥਿਤ ਆਦਰਸ਼ ਐਂਟਰਪ੍ਰਾਈਜ਼ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਸੂਚਨਾ ਮਿਲਣ ‘ਤੇ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ, ਅੱਗ ਨੇ ਫੈਕਟਰੀ ਦੇ ਅੰਦਰ ਸਟੋਰ ਕੀਤੇ ਰਸਾਇਣ ਅਤੇ ਹੋਰ ਸਮੱਗਰੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ, ਜਿਸ ਨਾਲ ਫੈਕਟਰੀ ਮਾਲਕ ਨੂੰ ਕਾਫ਼ੀ ਵਿੱਤੀ ਨੁਕਸਾਨ ਹੋਇਆ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਸੀ। ਪੁਲਿਸ ਅਤੇ ਸਬੰਧਤ ਵਿਭਾਗ ਮਾਮਲੇ ਦੀ ਜਾਂਚ ਕਰ ਰਹੇ ਹਨ।