ਪੰਜਾਬ ਜਲੰਧਰ ’ਚ ਰੇਲ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ/ ਮੋਬਾਈਲ ’ਤੇ ਗੱਲ ਕਰਨ ਦੌਰਾਨ ਵਾਪਰਿਆ ਹਾਦਸਾ/ ਪੁਲਿਸ ਨੇ ਲਾਸ਼ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਆਰੰਭੀ By admin - August 1, 2026 0 2 Facebook Twitter Pinterest WhatsApp ਜਲੰਧਰ ਦੇ ਡੀਏਵੀ ਹਾਰਟ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ ਤੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੋਂ ਗੁਜਰ ਰਿਹਾ ਇਕ ਨੌਜਵਾਨ ਦੀ ਰੇਲ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਮੋਬਾਈਲ ਫੋਨ ਤੇ ਗੱਲ ਕਰਦਾ ਹੋਇਆ ਰੇਲਵੇ ਲਾਈਨ ‘ਤੇ ਜਾ ਰਿਹਾ ਸੀ ਕਿ ਅਚਾਨਕ ਰੇਲਗੱਡੀ ਦੀ ਲਪੇਟ ਵਿਚ ਆ ਗਿਆ। ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਕੁਮਾਰ ਉਰਫ ਟਿੰਕੂ ਵਾਸੀ ਵਿਜੇਪੁਰ ਜੰਮੂ ਵਜੋਂ ਹੋਈ ਹੈ। ਉਹ ਪਿਛਲੇ ਚਾਰ ਸਾਲਾਂ ਤੋਂ ਜਲੰਧਰ ਵਿੱਚ ਰਹਿ ਰਿਹਾ ਸੀ ਅਤੇ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ। ਜੀਆਰਪੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਜਮ੍ਹਾਂ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਮਾਲਕ ਸੌਰਭ ਨੇ ਦੱਸਿਆ ਕਿ ਉਸਦੀ ਇੱਕ ਸਬਜ਼ੀ ਦੀ ਦੁਕਾਨ ਸੀ ਅਤੇ ਸੁਖਵਿੰਦਰ ਪਿਛਲੇ ਚਾਰ ਸਾਲਾਂ ਤੋਂ ਉੱਥੇ ਕੰਮ ਕਰ ਰਿਹਾ ਸੀ। ਉਹ ਸ਼ਾਮ 5:30 ਵਜੇ ਦੁਕਾਨ ਛੱਡ ਕੇ ਘਰ ਜਾ ਰਿਹਾ ਸੀ ਅਤੇ ਜਦੋਂ ਡੀਏਵੀ ਹਾਰਟ ਰੇਲਵੇ ਲਾਈਨ ‘ਤੇ ਪਹੁੰਚਿਆ ਤਾਂ ਉਸਨੂੰ ਇੱਕ ਫੋਨ ਆਇਆ। ਜਦੋਂ ਉਹ ਕਾਲ ਸੁਣ ਰਿਹਾ ਸੀ ਤਾਂ ਦੂਜੇ ਪਾਸਿਓਂ ਇੱਕ ਟ੍ਰੇਨ ਆਈ। ਲੋਕਾਂ ਨੇ ਉੱਚੀ-ਉੱਚੀ ਰੌਲਾ ਵੀ ਪਾਇਆ ਪਰ ਉਹ ਆਵਾਜ ਨਹੀ ਸੁਣ ਸਕਿਆ, ਜਿਸ ਦੇ ਚਲਦਿਆਂ ਰੇਲਗੱਡੀ ਨਾਲ ਟਕਰਾ ਗਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਆਰਪੀ ਸਟੇਸ਼ਨ ਦੇ ਹੈੱਡ ਕਾਂਸਟੇਬਲ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਡੀਏਵੀ ਹਾਰਟ ਰੇਲਵੇ ਲਾਈਨ ‘ਤੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ।