Uncategorized ਫਤਹਿਗੜ੍ਹ ਸਾਹਿਬ ਦੇ ਪਿੰਡ ਖਾਨਪੁਰ ਵਿਖੇ ਲਗਾਇਆ ਗੁਰਮਿਤ ਸਮਰ ਕੈਂਪ/ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਦਿੱਤੀ ਗੁਰਮਤਿ ਸਿਖਲਾਈ/ ਐਸਜੀਪੀਸੀ ਦੇ ਪ੍ਰਚਾਰਕ ਅਵਤਾਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ By admin - June 8, 2025 0 7 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਗੁਰਮਿਤ ਸਿਖਲਾਈ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਨੇ। ਇਸੇ ਤਹਿਤ ਪਿੰਡਾਂ ਵਿਚ ਗੁਰਮਤਿ ਸਮਰ ਕੈਂਪ ਲਗਾ ਕੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਜਾ ਰਿਹਾ ਐ। ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਖਾਨਪੁਰ ਵਿਖੇ ਵਿਸ਼ੇਸ਼ ਸਮਰ ਗੁਰਮਿਤ ਕੈਂਪ ਲਾਇਆ ਗਿਆ। ਕੈਂਪ ਵਿਚ ਐਸਜੀਪੀਸੀ ਦਾ ਧਰਮ ਪ੍ਰਚਾਰਕ ਅਵਤਾਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐਸਜੀਪੀਸੀ ਵੱਲੋਂ ਸਿੱਖੀ ਦੇ ਪ੍ਰਸਾਰ ਲਈ ਗੁਰਮਿਤ ਸਮਰ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਪਿੰਡ ਖਾਨਪੁਰ ਵਿਚ 7 ਰੋਜ਼ਾ ਗੁਰਮਿਤ ਸਮਰ ਕੈਂਪ ਲਾਇਆ ਗਿਆ ਐ, ਜਿਸ ਵਿਚ 50 ਦੇ ਕਰੀਬ ਬੱਚਿਆਂ ਨੇ ਭਾਗ ਲਿਆ ਐ। ਕੈਂਪ ਦੌਰਾਨ ਵੱਖ ਵੱਖ ਤਰ੍ਹਾਂ ਦੀਆਂ ਗੁਰਮਤਿ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਸ਼ੇਸ਼ ਤੌਰ ਦੇ ਪਹੁੰਚੇ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲੀ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਅਤੇ ਸਿੱਖ ਧਰਮ ਦੇ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦਾ ਉਪਰਾਲਾ ਕਾਫੀ ਸ਼ਲਾਘਾਯੋਗ ਐ। ਕੈਂਪ ਦੀ ਸਮਾਪਤੀ ਦੌਰਾਨ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ।