ਪੰਜਾਬ ਚੰਡੀਗੜ੍ਹ ’ਚ ਵਿਦਿਆਰਥੀ ਜਥੇਬੰਦੀ ਏਬੀਵੀਪੀ ਦਾ ਪ੍ਰਦਰਸ਼ਨ/ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੀਤਾ ਪ੍ਰਦਰਸ਼ਨ/ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਕੀਤੀ ਮੰਗ By admin - August 1, 2026 0 2 Facebook Twitter Pinterest WhatsApp ਪੰਜਾਬ ਫਾਰਮਾਸਿਸਟ ਅਫਸਰ ਭਰਤੀ ਪ੍ਰੀਖਿਆ ਵਿੱਚ ਕਥਿਤ ਪੇਪਰ ਲੀਕ ਨੂੰ ਲੈ ਕੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਦੇ ਵਰਕਰਾਂ ਵੱਲੋਂ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਵੱਲ ਮਾਰਚ ਕੀਤਾ, ਜਿਨ੍ਹਾਂ ਨੂੰ ਪੁਲਿਸ ਨੇ ਰਸਤੇ ਵਿਚ ਰੋਕ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ। ਪ੍ਰਦਰਸ਼ਨਕਾਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਏਬੀਵੀਪੀ ਦਾ ਦੋਸ਼ ਹੈ ਕਿ ਭਰਤੀ ਪ੍ਰੀਖਿਆ ਵਿੱਚ ਪਾਰਦਰਸ਼ਤਾ ਦੀ ਘਾਟ ਸੀ ਅਤੇ ਪੇਪਰ ਲੀਕ ਨੇ ਲੱਖਾਂ ਨੌਜਵਾਨਾਂ ਦੇ ਭਵਿੱਖ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਸੰਗਠਨ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।