Uncategorized ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਨੇੜੇ ਮਿਲੀ ਇਨਸਾਨੀ ਖੋਪਰੀ/ ਮੰਦਰ ਨੇੜੇ ਸਥਿਤ ਟੈਕਸੀ ’ਚ ਕਾਰ ਦੀ ਛੱਤ ਤੋਂ ਹੋਈ ਬਰਾਮਦਗੀ/ ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਜਾਂਚ By admin - June 8, 2025 0 8 Facebook Twitter Pinterest WhatsApp ਅੰਮ੍ਰਿਤਸਰ ਦਾ ਥਾਣਾ ਡੀ-ਡਵੀਜ਼ਨ ਅਧੀਨ ਆਉਂਦੇ ਦੁਰਗਿਆਣਾ ਮੰਦਰ ਇਲਾਕੇ ਵਿਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਲੋਕਾਂ ਨੇ ਮੰਦਰ ਨੇੜੇ ਸਥਿਤ ਟੈਕਸੀ ਸਟੈਂਡ ਤੇ ਇਕ ਬਲੈਰੋ ਕਾਰ ਦੀ ਛੱਤ ਇਕ ਇਨਸਾਨੀ ਖੋਪਰੀ ਪਈ ਵੇਖੀ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਇਨਸਾਨੀ ਖੋਪਰੀ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜ਼ਿਲ੍ਹਾ ਪੁਲਿਸ ਕਮਿਸ਼ਨਰੇਟ ਅਧੀਨ ਆਉਂਦੇ ਸਾਰੇ ਥਾਣਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਜੇਕਰ ਕੋਈ ਅਣਪਛਾਤੀ ਲਾਸ਼ ਬਿਨਾਂ ਸਿਰ ਦੇ ਮਿਲਦੀ ਹੈ ਤਾਂ ਮ੍ਰਿਤਕ ਦੀ ਪਛਾਣ ਕੀਤੀ ਜਾ ਸਕੇ। ਸੂਤਰਾਂ ਅਨੁਸਾਰ ਇਸ ਮਨੁੱਖੀ ਖੋਪੜੀ ‘ਤੇ ਕੁਝ ਕਾਲੇ ਅਤੇ ਚਿੱਟੇ ਵਾਲ ਹਨ, ਜਿਸ ਕਾਰਨ ਲੱਗਦਾ ਹੈ ਕਿ ਇਹ ਘਟਨਾ ਬਹੁਤ ਪੁਰਾਣੀ ਨਹੀਂ ਹੈ। ਪੁਲਿਸ ਇਸ ਬਾਰੇ ਹਰ ਪਾਸਿਓਂ ਜਾਣਕਾਰੀ ਵੀ ਇਕੱਠੀ ਕਰ ਰਹੀ ਹੈ। ਪੁਲਿਸ ਵੱਲੋਂ ਖੋਪਰੀ ਨੂੰ ਪਛਾਣ ਲਈ 72 ਘੰਟਿਆਂ ਲਈ ਮੁਰਦਾਘਰ ਵਿਚ ਰਖਵਾਇਆ ਗਿਆ ਐ। ਪੁਲਿਸ ਵੱਲੋਂ ਮ੍ਰਿਤਕ ਦੇ ਬਾਕੀ ਸਰੀਰ ਦੀ ਨਿਸ਼ਾਨਦੇਹੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਪੁਲਿਸ ਵੱਲੋਂ ਵੱਖ ਵੱਖ ਥਾਣਿਆਂ ਵਿਚ ਲਾਪਤਾ ਵਿਅਕਤੀਆਂ ਅਤੇ ਲਾਵਾਰਿਸ ਲਾਸ਼ਾਂ ਦੇ ਵੇਰਵੇ ਇਕੱਤਰ ਕੀਤੇ ਜਾ ਰਹੇ ਨੇ, ਤਾਂ ਜੋ ਮਨੁੱਖੀ ਖੋਪਰੀ ਦੀ ਪਛਾਣ ਕੀਤੀ ਜਾ ਸਕੀ।