ਪੰਜਾਬ ਟਾਂਡਾ ਵਿਖੇ ਖੁੱਲ੍ਹਿਆ ਅਕਾਲੀ ਦਲ ਵਾਰਿਸ ਪੰਜਾਬ ਦਾ ਦਫਤਰ/ ਸਾਂਸਦ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਕੀਤਾ ਉਦਘਾਟਨ/ ਪੰਥ ਦੀ ਬਿਹਤਰੀ ਤੇ ਪੰਥਕ ਏਕਤ ਦਾ ਦਿੱਤਾ ਸੁਨੇਹਾ By admin - August 1, 2026 0 2 Facebook Twitter Pinterest WhatsApp 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਕਮਰਕੱਸੇ ਸ਼ੁਰੂ ਕਰ ਦਿੱਤੇ ਗਏ ਹਨ ਜਿਸ ਤੇ ਚਲਦਿਆਂ ਅਕਾਲੀ ਦਲ ਵਾਰਿਸ ਪੰਜਾਬ ਨੇ ਟਾਂਡਾ ਵਿਖੇ ਆਪਣਾ ਦਫਤਰ ਖੋਲ੍ਹ ਦਿੱਤਾ ਹੈ। ਦਫਤਰ ਦਾ ਉਦਘਾਟਨ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਵੱਲੋਂ ਕੀਤਾ ਗਿਆ। ਹਲਕਾ ਇੰਚਾਰਜ ਅਵਤਾਰ ਸਿੰਘ ਸੇਖੋ ਦੀ ਅਗਵਾਈ ਹੇਠ ਕੀਤੇ ਗਏ ਸਮਾਗਮ ਦੌਰਾਨ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਸਾਰੀਆਂ ਪੰਥਕ ਧਿਰਾਂ ਨੂੰ ਪੰਜਾਬ ਤੇ ਪੰਥ ਦੇ ਭਲੇ ਲਈ ਇਕਜੁਟ ਹੋਣ ਦਾ ਸੁਨੇਹਾ ਦਿੱਤਾ। ਕੇਂਦਰ ਸਰਕਾਰ ’ਤੇ ਨਿਸ਼ਾਨੇ ਸਾਧਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨਾ ਇੱਕ ਬਹੁਤ ਹੀ ਮੰਦਭਾਗੀ ਗੱਲ ਹੈ। ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪੰਥ ਦੀ ਇੱਕਜੁੱਟਤਾ ਅਤੇ ਪੰਥ ਦੀ ਬੇਹਤਰੀ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਟਾਂਡਾ ਪੁੱਜਣ ਤੇ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।