
ਸੰਗਰੂਰ ਦੇ ਹਲਕਾ ਸ਼ੁਤਰਾਣਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੀ ਟਿਕਟ ਉਤੇ ਚੋਣ ਲੜਣ ਵਾਲੀ ਪਲਵਿੰਦਰ ਕੌਰ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਈ। ਪਲਵਿੰਦਰ ਕੌਰ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ 32 ਹਜ਼ਾਰ ਤੋਂ ਵਧੇਰੇ ਵੋਟਾਂ ਹਾਸਲ ਕੀਤੀਆਂ ਸਨ। ਬੀਬੀ ਪਲਵਿੰਦਰ ਕੌਰ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਕਾਂਗਰਸ ਨੂੰ ਹਲਕੇ ਅੰਦਰ ਹੋਰ ਮਜਬੂਤੀ ਮਿਲੇਗੀ।

