ਸਰਹਿੰਦ ਪੁਲਿਸ ਦਾ ਨਸ਼ਿਆਂ ਖਿਲਾਫ ਵੱਡਾ ਐਕਸ਼ਨ/ 14 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ/ ਨਾਕੇਬੰਦੀ ਦੌਰਾਨ ਕੀਤੀ ਬਰਾਮਦਗੀ

0
2

ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਸਰਹਿੰਦ ਦੀ ਟੀਮ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਕਾਰ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੀਬ 14 ਹਜ਼ਾਰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜਮਾਂ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਰਸੂਲਪੁਰਾ ਅਤੇ ਅਮਨਦੀਪ ਸਿੰਘ ਵਾਸੀ ਚੱਕ ਹੀਰਾ ਸਿੰਘ ਵਾਲਾ ਰਾਜਸਥਾਨ ਵਜੋਂ ਹੋਈ ਹੈ। ਮੁਢਲੀ ਪੁਲਿਸ ਜਾਂਚ ਮੁਤਾਬਕ ਮੁਲਜ਼ਮ ਇਹ ਨਸ਼ੀਲੀਆਂ ਗੋਲੀਆਂ ਉੱਤਰ ਪ੍ਰਦੇਸ਼ ਤੋਂ ਸਸਤੇ ਭਾਅ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਰਾਜ ਕੁਮਾਰ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਸਰਹਿੰਦ ਦੀ ਟੀਮ ਵੱਲੋਂ ਦਾਣਾ ਮੰਡੀ ਸਰਹਿੰਦ ਵਿਖੇ ਨਾਕਾਬੰਦੀ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਕਾਰ ਵਿਚੋਂ ਕਰੀਬ 14 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਮੌਕੇ ਉਤੇ ਹੀ ਦੋਵੇਖ ਕਾਰ ਸਵਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਇਹ ਨਸ਼ੀਲੀਆਂ ਗੋਲੀਆਂ ਉੱਤਰ ਪ੍ਰਦੇਸ਼  ਤੋਂ ਸਸਤੇ ਭਾਅ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ। ਡੀ.ਐਸ.ਪੀ. ਰਾਜ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਖੇਪ ਕਿਸ ਕੋਲੋਂ ਖਰੀਦੀ ਗਈ ਸੀ ਅਤੇ ਪੰਜਾਬ ਵਿੱਚ ਇਹ ਕਿਨ੍ਹਾਂ-ਕਿਨ੍ਹਾਂ ਵਿਅਕਤੀਆਂ ਨੂੰ ਵੇਚੀ ਜਾਣੀ ਸੀ, ਤਾਂ ਜੋ ਇਸ ਨਸ਼ਾ ਸਮੱਗਲਿੰਗ ਦੇ ਪੂਰੇ ਨੈੱਟਵਰਕ ਨੂੰ ਤੋੜਿਆ ਜਾ ਸਕੇ।

LEAVE A REPLY

Please enter your comment!
Please enter your name here