ਬਰਨਾਲਾ ’ਚ ਕੱਚੇ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਸ਼ੁਰੂ/ ਮੰਗਾਂ ਨਾ ਮੰਨਣ ਸੈਸ਼ਨ ਦੇ ਘਿਰਾਓ ਦੀ ਦਿੱਤੀ ਚਿਤਾਵਨੀ/ ਹੜਤਾਲ ਦੇ ਚਲਦਿਆਂ ਪ੍ਰੇਸ਼ਾਨ ਹੋਏ ਯਾਤਰੀ

0
3

ਪੀਆਰਟੀਸੀ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਅੱਜ ਬਰਨਾਲਾ ਵਿਖੇ ਵੀ ਰੋਡਵੇਜ ਮੁਲਾਜ਼ਮਾਂ ਨੇ ਕੰਮ ਬੰਦ ਕਰ ਕੇ ਪ੍ਰਦਰਸ਼ਨ ਕੀਤਾ. ਮੁਲਾਜਮਾਂ ਦੀ ਹੜਤਾਲ ਕਾਰਨ ਪਨਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਪੱਕੇ ਕਰਨ, ਬਰਾਬਰ ਤਨਖਾਹ, ਸੁਰੱਖਿਆ ਅਤੇ ਹੋਰ ਸਹੂਲਤਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਵਾਰ-ਵਾਰ ਕੀਤੇ ਵਾਅਦਿਆਂ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ, ਜਿਸ ਦੇ ਚਲਦਿਆਂ ਮਜਬੂਰਨ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਛੇਤੀ ਮੰਗਾਂ ਨਾ ਮੰਨੀਆਂ ਤਾਂ ਉਹ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ।
ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਚੰਡੀਗੜ੍ਹ ਵਿਖੇ ਚੱਲ ਰਹੇ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਸਦਨ ਦੇ ਅੰਦਰ ਅਤੇ ਬਾਹਰ ਕੰਟਰੈਕਟ ਮੁਲਾਜ਼ਮਾਂ ਦੀ ਆਵਾਜ਼ ਸੁਣਨੀ ਪਵੇਗੀ।
ਹੜਤਾਲ ਦੌਰਾਨ ਆਗੂਆਂ ਨੇ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ‘ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਇੱਕ ਡਰਾਮਾ ਹੀ ਹੈ ਦੂਜਿਆਂ ਸੂਬਿਆਂ ਦੀਆਂ ਬੱਸਾਂ ਇਸ ਸਕੀਮ ਵਿੱਚ ਚਲਾਈਆਂ ਜਾ ਰਹੀਆਂ ਹਨ ਜਦਕਿ ਇਸ ਸਕੀਮ ਤਹਿਤ ਪੰਜਾਬ ਦੀਆਂ ਬੱਸਾਂ ਹੀ ਚੱਲਣੀਆਂ ਚਾਹੀਦੀਆਂ ਹਨ ਤਾਂ ਜੋ ਟੈਕਸ ਅਤੇ ਰੋਜ਼ਗਾਰ ਪੰਜਾਬ ਵਿੱਚ ਮਿਲੇ
ਯੂਨੀਅਨ ਦੇ ਆਗੂਆਂ ਨੇ ਸਖਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸਦਾ ਖਮਿਆਜਾ ਭੁਗਤਣਾ ਪਵੇਗਾ। ਕੰਟਰੈਕਟ ਮੁਲਾਜ਼ਮਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕ ਸਰਕਾਰ ਵਿਰੁੱਧ ਵੋਟ ਕਰਨਗੇ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਲਿਖਤੀ ਭਰੋਸਾ ਅਤੇ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।

LEAVE A REPLY

Please enter your comment!
Please enter your name here