ਅਕਾਲੀ ਦਲ ਵਾਰਿਸ ਪੰਜਾਬ ਦੀ ਪ੍ਰੈੱਸ ਕਾਨਫਰੰਸ/ ਹਲਕਾ ਇੰਚਾਰਜ ਅਜੈਪਾਲ ਢਿੱਲੋਂ ਨੇ ਕੀਤਾ ਸੰਬੋਧਨ/ ਪਾਰਟੀ ਨੂੰ ਭਰਵਾਂ ਲੋਕ-ਹੁੰਗਾਰਾ ਮਿਲਣ ਦਾ ਦਾਅਵਾ

0
2

ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਗੁਰਦਾਸਪੁਰ ਇੰਚਾਰਜ ਐਡਵੋਕੇਟ ਅਜੈਪਾਲ ਸਿੰਘ ਢਿੱਲੋਂ ਨੇ ਪੰਜਾਬ ਦੇ ਲੋਕਾਂ ਨੂੰ ਮੁਫਤ ਸਹੂਲਤਾਂ ਦੇਣ ਦੀ ਥਾਂ ਰੁਜਗਾਰ-ਯੁਕਤ ਤੇ ਨਸ਼ਾ ਮੁਕਤ ਪੰਜਾਬ ਸਿਰਜਨ ਦਾ ਸੁਨੇਹਾ ਦਿੱਤਾ ਹੈ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਡੋਰ-ਟੂ-ਡੋਰ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਪੰਜਾਬ ਦੇ ਲੋਕ ਮੌਜੂਦਾ ਸਿਆਸੀ ਪਾਰਟੀਆਂ ਤੋਂ ਨਿਰਾਸ਼ ਹੋ ਕੇ ਇੱਕ ਨਵੇਂ ਬਦਲਾਅ ਦੀ ਉਮੀਦ ਕਰ ਰਹੇ ਹਨ। ਐਡਵੋਕੇਟ ਢਿੱਲੋਂ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਨਸ਼ੇ ਦੇ ਮੁੱਦੇ ‘ਤੇ ਸਿਰਫ਼ ਸਿਆਸਤ ਕੀਤੀ, ਪਰ ਜ਼ਮੀਨੀ ਪੱਧਰ ‘ਤੇ ਕੋਈ ਠੋਸ ਨਤੀਜੇ ਸਾਹਮਣੇ ਨਹੀਂ ਆਏ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਨਸ਼ਾ-ਮੁਕਤ ਪੰਜਾਬ ਨੂੰ ਆਪਣੀ ਸਭ ਤੋਂ ਵੱਡੀ ਤਰਜੀਹ ਮੰਨਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਪਹਿਲਾਂ ਵੀ ਨਸ਼ਾ ਵਿਰੋਧੀ ਮੁਹਿੰਮਾਂ ਅਤੇ “ਖਾਲਸਾ ਵਹੀਰ” ਰਾਹੀਂ ਕਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਮੁੱਖ ਧਾਰਾ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਿੱਖਿਆ ਅਤੇ ਰੁਜ਼ਗਾਰ ਪ੍ਰਣਾਲੀ ਨੌਜਵਾਨਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਰਹੀ, ਜਿਸ ਕਾਰਨ ਹਜ਼ਾਰਾਂ ਨੌਜਵਾਨ ਕਰਜ਼ਾ ਲੈ ਕੇ ਵਿਦੇਸ਼ ਜਾਣ ਲਈ ਮਜਬੂਰ ਹਨ। ਪਾਰਟੀ ਅਜਿਹੀ ਨੀਤੀ ਲਿਆਉਣ ਦੀ ਪੱਖਦਾਰ ਹੈ। ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਹੀ ਪੰਜਾਬ ਵਿੱਚ ਰੁਜ਼ਗਾਰ ਅਤੇ ਬਿਹਤਰ ਮੌਕੇ ਮਿਲ ਸਕਣ।
ਐਡਵੋਕੇਟ ਢਿੱਲੋਂ ਨੇ ਕਿਹਾ ਕਿ ਪੰਜਾਬ ਦੀਆਂ ਸਰਕਾਰੀ ਅਤੇ ਨਿੱਜੀ ਨੌਕਰੀਆਂ ਵਿੱਚ ਸਥਾਨਕ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀ ਮਿਸਾਲ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਵੀ ਸਥਾਨਕ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਪ੍ਰਭਾਵਸ਼ਾਲੀ ਕਾਨੂੰਨ ਬਣਾਏ ਜਾਣ ਦੀ ਲੋੜ ਹੈ।ਉਨ੍ਹਾਂ ਪੇਂਡੂ ਖੇਤਰਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਵੀ ਕਈ ਗਰੀਬ ਪਰਿਵਾਰ ਰਾਸ਼ਨ ਕਾਰਡ, ਪੱਕੇ ਮਕਾਨ, ਸਾਫ਼ ਪੀਣ ਵਾਲੇ ਪਾਣੀ ਅਤੇ ਸਿਹਤ ਸਹੂਲਤਾਂ ਵਰਗੀਆਂ ਬੁਨਿਆਦੀ ਸੁਵਿਧਾਵਾਂ ਤੋਂ ਵਾਂਝੇ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਅਜਿਹੇ ਪਰਿਵਾਰਾਂ ਦੇ ਹੱਕਾਂ ਲਈ ਹਰ ਪੱਧਰ ‘ਤੇ ਸੰਘਰਸ਼ ਕਰੇਗੀ।ਐਡਵੋਕੇਟ ਅਜੈਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਹਲਕਿਆਂ ਵਿੱਚ ਆਪਣਾ ਸੰਗਠਨ ਮਜ਼ਬੂਤ ਕੀਤਾ ਹੈ।ਅਤੇ ਲੋਕਾਂ ਦਾ ਵਧਦਾ ਸਮਰਥਨ ਇਸ ਗੱਲ ਦਾ ਸੰਕੇਤ ਹੈ।ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਮਜ਼ਬੂਤ ਦਾਅਵੇਦਾਰ ਵਜੋਂ ਉਭਰੇਗੀ।ਅੰਤ ਵਿੱਚ ਉਨ੍ਹਾਂ ਗੁਰਦਾਸਪੁਰ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਸ਼ਾ-ਮੁਕਤ, ਖੁਸ਼ਹਾਲ ਅਤੇ ਰੁਜ਼ਗਾਰਯੋਗ ਬਣਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦਾ ਸਾਥ ਦੇਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸੂਬੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲਾ ਕਰਨ।

LEAVE A REPLY

Please enter your comment!
Please enter your name here