ਗੁਰਦਾਸਪੁਰ ਨਗਰ ਕੌਂਸਲ ਪ੍ਰਧਾਨ ਦੀ ਤਾਜਪੋਸ਼ੀ/ ਸੰਜੀਵ ਬਾਂਟੂ ਬਣੇ ਨਗਰ ਕੌਂਸਲ ਦੇ ਮੀਤ ਪ੍ਰਧਾਨ/ ਸੁਖਜਿੰਦਰ ਰੰਧਾਵਾ ਤੇ ਤ੍ਰਿਪਤ ਬਾਜਵਾ ਰਹੇ ਮੌਜੂਦ

0
2

ਬਲਜੀਤ ਸਿੰਘ ਪਾਹੜਾ ਨੇ ਗੁਰਦਾਸਪੁਰ ਨਗਰ ਕੌਂਸਲ ਦੇ ਪ੍ਰਧਾਨ ਅਤੇ ਸੰਜੀਵ ਬਾਂਟੂ ਨੇ ਉਪ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨੂੰ ਵਧਾਈ ਦੇਣ ਲਈ ਗੁਰਦਾਸਪੁਰ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ , ਫਤਿਹਗੜ੍ਹ ਚੂੜੀਆ ਵਿਧਾਇਕ  ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਥਾਨਕ ਵਿਧਾਇਕ ਵਰਿੰਦਰਮੀਤ ਸਿੰਘ ਪਾਹੜਾ ਸਮੇਤ ਵੱਡੀ ਗਿਣਤੀ ਵਿੱਚ ਸਮਰਥਕ, ਪਾਰਟੀ ਆਗੂ ਅਤੇ ਸ਼ਹਿਰ ਵਾਸੀ ਪਹੁੰਚੇ। ਮੀਡੀਆ ਨਾਲ ਗੱਲਬਾਤ ਦੌਰਾਨ ਬਲਜੀਤ ਪਾਹੜਾ ਨੇ ਕਿਹਾ ਕਿ ਸ਼ਹਿਰ ਦੀ ਕੂੜੇ ਦੀ ਸਮੱਸਿਆ ਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਪਹਿਲ ਦੇ ਅਧਾਰ ਤੇ ਸੁਲਝਾਈ ਜਾਏਗੀ ਜਦਕਿ ਨਗਰ ਕੌਂਸਲ ਵੱਲੋਂ ਪਹਿਲਾਂ ਹੀ ਕਾਫੀ ਪ੍ਰੋਜੈਕਟ ਸ਼ਹਿਰ ਗੁਰਦਾਸਪੁਰ ਦੇ ਵਿਕਾਸ ਲਈ ਲਿਆਂਉਦੇ ਜਾਏ ਗਏ ਹਨ ਜਿਨਾਂ ਨੂੰ ਪੂਰੇ ਕੀਤਾ ਜਾਏਗਾ।
ਉਥੇ ਹੀ ਗੁਰਦਾਸਪੁਰ ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਨੇ ਲਗਾਤਾਰ ਦੂਸਰੀ ਵਾਰ ਸਾਡੇ ਤੇ ਵਿਸ਼ਵਾਸ ਕੀਤਾ ਹੈ ਅਤੇ ਅਸੀਂ ਸ਼ਹਿਰ ਵਾਸੀਆਂ ਦਾ ਵਿਸ਼ਵਾਸ ਕਾਇਮ ਰੱਖ ਕੇ ਸਰਕਾਰ ਵਿੱਚ ਨਾ ਹੁੰਦੇ ਹੋਏ ਵੀ ਲਗਾਤਾਰ ਵਿਕਾਸ ਦੇ ਕੰਮ ਕਰਵਾਵਾਂਗੇ। ਦੱਸ ਦਈਏ ਕਿ ਬਲਜੀਤ ਸਿੰਘ ਪਾਹੜਾ ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਹਨ ਅਤੇ ਲਗਾਤਾਰ ਦੂਜੀ ਵਾਰ ਨਗਰ ਕੌਂਸਲ ਦੇ ਪ੍ਰਧਾਨ ਬਣੇ ਹਨ । ਇਸ ਵਾਰ ਕਾਂਗਰਸ ਨੇ 29 ਵਾਰਡਾਂ ਵਿੱਚ 21 ਵਾਰਡਾਂ ਤੇ ਜਿੱਤ ਹਾਸਿਲ ਕੀਤੀ ਸੀ । ਨਗਰ ਕੌਂਸਲ ਦਫਤਰ ਵਿੱਚ ਕਰਵਾਏ ਗਏ ਇੱਕ ਸਮਾਗਮ ਦੌਰਾਨ ਅੱਜ ਬਲਜੀਤ ਪਾੜਾ ਨੇ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਅਤੇ ਸੰਜੀਵ ਬਾਂਟੂ ਮੀਤ ਪ੍ਰਧਾਨ ਦੇ ਤੌਰ ਤੇ ਅਹੁਦਾ ਸੰਭਾਲਿਆ ਹੈ।

LEAVE A REPLY

Please enter your comment!
Please enter your name here