ਜਲੰਧਰ ਦੇ ਭਾਰਗਵ ਕੈਂਪ ਇਲਾਕੇ ਅੰਦਰ ਗੋਲੀਬਾਰੀ/ ਐਕਸਾਈਜ਼ ਵਿਭਾਗ ਦੇ ਰੇਡ ਦੌਰਾਨ ਵਾਪਰੀ ਘਟਨਾ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
2

ਜਲੰਧਰ ਦੇ ਭਾਰਗਵ ਕੈਂਪ ਇਲਾਕੇ ਅੰਦਰ ਐਕਸਾਈਜ਼ ਵਿਭਾਗ ਦੀ ਛਾਪੇਮਾਰੀ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ 4 ਲੋਕਾਂ ਖਿਲਾਫ ਖਿਲਾਫ ਮਾਮਲੇ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦਰਜਨ ਦੇ ਕਰੀਬ ਅਣਪਛਾਤਿਆਂ ਨੂੰ ਵੀ ਨਾਮਜ਼ਦ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ ਐਕਸਾਈਜ਼ ਵਿਭਾਗ ਨੇ ਨਾਜਾਇਜ਼ ਸ਼ਰਾਬ ਬਰਾਮਦਗੀ ਲਈ ਰੇਡ ਕੀਤੀ ਸੀ, ਜਿਸ ਦਾ ਕੁੱਝ ਲੋਕਾਂ ਨੇ ਵਿਰੋਧ ਕੀਤਾ। ਇਸੇ ਦੌਰਾਨ ਦੋ ਧਿਰਾਂ ਵਿਚਾਲੇ ਤਕਰਾਰ ਤੋਂ ਬਾਅਦ ਗੋਲੀ ਚੱਲ ਗਈ। ਪੁਲਿਸ ਨੇ ਮੌਕੇ ਤੋਂ ਇਕ ਖੋਲ੍ਹ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here